ਡਾਕਾ ਮਾਰਨ ਦੀ ਤਿਆਰੀ ਕਰ ਰਹੇ 5 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ

Sunday, Oct 24, 2021 - 10:49 AM (IST)

ਡਾਕਾ ਮਾਰਨ ਦੀ ਤਿਆਰੀ ਕਰ ਰਹੇ 5 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਪਟਿਆਲਾ (ਬਲਜਿੰਦਰ) : ਸੀ. ਆਈ. ਏ. ਸਟਾਫ਼ ਪਟਿਆਲਾ ਵੱਲੋਂ ਇੰਚਾਰਜ ਇੰਸ. ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਹੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਨ੍ਹਾਂ ’ਚ ਜਰਨੈਲ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਸ਼ੀ ਚੰਦ ਕਾਲੋਨੀ ਪਾਸੀ ਰੋਡ ਪਟਿਆਲਾ, ਵਿਜੇ ਸਿੰਘ ਪੁੱਤਰ ਹਰਜੀਤ ਸਿੰਘ, ਕੈਪਟਨ ਸਿੰਘ ਪੁੱਤਰ ਅਮਰਜੀਤ ਸਿੰਘ, ਅਸੀਸ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਬਿੰਦਰਾ ਕਾਲੋਨੀ ਪਟਿਆਲਾ ਅਤੇ ਜਗਜੀਤ ਸਿੰਘ ਸ਼ਾਮਲ ਹਨ। ਪੁਲਸ ਮੁਤਾਬਕ ਏ. ਐੱਸ. ਆਈ. ਸੂਰਜ ਪ੍ਰਕਾਸ਼ ਪੁਲਸ ਪਾਰਟੀ ਸਮੇਤ ਪਿੰਡ ਸ਼ੇਰਮਾਜਰਾ ਵਿਖੇ ਮੌਜੂਦ ਸੀ, ਜਿੱਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਪਿੰਡ ਸੂਲਰ ਵਿਚ ਝਾੜੀਆਂ ’ਚ ਲੁਕ ਕੇ ਡਾਕਾ ਮਾਰਨ ਦੀ ਵਿਉਂਤਬੰਦੀ ਬਣਾ ਰਹੇ ਹਨ ਤਾਂ ਪੁਲਸ ਨੇ ਛਾਪੇਮਾਰੀ ਕਰ ਕੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੀ. ਆਈ. ਏ. ਸਟਾਫ਼ ਵੱਲੋਂ ਹੁਣ ਇਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪਟਿਆਲਾ ’ਚ ਪਿਛਲੇ ਕੁੱਝ ਸਮੇਂ ਦੌਰਾਨ ਕਈ ਘਟਨਾਵਾਂ ਹੋ ਗਈਆਂ ਹਨ, ਜਿਨ੍ਹਾਂ ’ਚ ਖ਼ਾਸ ਤੌਰ ’ਤੇ ਘੇਰ ਕੇ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਅਤੇ ਚੋਰੀਆਂ ਸ਼ਾਮਲ ਹਨ। ਸੀ. ਆਈ. ਏ. ਸਟਾਫ਼ ਵੱਲੋਂ ਇਨ੍ਹਾਂ ’ਤੇ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਉਕਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਵੀ ਉਸ ਕਾਰਵਾਈ ਦਾ ਹੀ ਹਿੱਸਾ ਹੈ।


author

Babita

Content Editor

Related News