5 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਸੁਨਿਆਰੇ ਨੂੰ ਫੋਨ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
Wednesday, Jul 13, 2022 - 10:19 AM (IST)
ਅਜਨਾਲਾ (ਗੁਰਜੰਟ) - ਸਥਾਨਕ ਸ਼ਹਿਰ ਅਜਨਾਲਾ ਦੇ ਬਾਜ਼ਾਰ ’ਚ ਸੁਨਿਆਰੇ ਦੀ ਦੁਕਾਨ ਕਰਦੇ ਇਕ ਵਿਅਕਤੀ ਨੂੰ ਉਸਦੇ ਫੋਨ ’ਤੇ 5 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਫਿਰੌਤੀ ਨਾ ਦੇਣ ਦੀ ਸੂਰਤ ’ਚ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਸਬੰਧੀ ਰਾਜੀਵ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਅਜਨਾਲਾ ਨੇ ਡੀ. ਐੱਸ. ਪੀ. ਅਜਨਾਲਾ ਨੂੰ ਲਿਖਤੀ ਦਰਖ਼ਾਸਤ ਦਿੰਦਿਆਂ ਦੱਸਿਆ ਕਿ ਦੁਪਹਿਰ ਕਰੀਬ 2 ਵਜੇ ਉਸ ਦੇ ਮੋਬਾਇਲ ਫੋਨ ’ਤੇ ਇਕ ਅਣਪਛਾਤੇ ਨੰਬਰ ਤੋਂ ਕਾਲ ਆਈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼
ਫੋਨ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਦੀ ਸੱਜੀ ਬਾਂਹ ਦੱਸਦਿਆਂ ਕਿਹਾ ਕਿ ਮੇਰੇ ਖਾਤੇ ਵਿਚ ਪੰਜ ਲੱਖ ਰੁਪਿਆ ਭੇਜ ਦੇ ਨਹੀਂ ਤਾਂ ਤੈਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਉਕਤ ਵਿਅਕਤੀ ਨੇ ਦੁਬਾਰਾ ਫੋਨ ਕਰ ਕੇ ਕਿਹਾ ਕਿ ਮੈਂ ਆਪਣਾ ਖਾਤਾ ਨੰਬਰ ਭੇਜ ਦਿੱਤਾ ਹੈ, ਜਿਸ ਵਿਚ 4 ਵਜੇ ਤੋਂ ਪਹਿਲਾਂ 5 ਲੱਖ ਰੁਪਿਆ ਭੇਜ ਦੇ ਨਹੀਂ ਤਾਂ ਤੂੰ ਕੱਲ ਦਾ ਸੂਰਜ ਨਹੀਂ ਦੇਖ ਸਕੇਂਗਾ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)
ਇਸ ਸਬੰਧੀ ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਸਬੰਧੀ ਡੀ. ਐੱਸ. ਪੀ. ਸੰਜੀਵ ਕੁਮਾਰ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀ ਦਾ ਫੋਨ ਨੰਬਰ ਅਤੇ ਬੈਂਕ ਖਾਤੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤੇ ਬਹੁਤ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਪੀੜਤ ਰਾਜੀਵ ਕੁਮਾਰ ਤੇ ਉਸ ਦੇ ਪਰਿਵਾਰ ਨੂੰ ਪੁਲਸ ਵੱਲੋਂ ਲੋੜੀਂਦੀ ਸੁਰੱਖਿਆ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ