ਲੋਕ ਸਭਾ ਚੋਣਾਂ ਲਈ ‘ਆਪ’ ਵਲੋਂ 8 ਉਮੀਦਵਾਰਾਂ ਦਾ ਐਲਾਨ, 5 ਮੰਤਰੀ ਮੈਦਾਨ ’ਚ ਉਤਾਰੇ
Thursday, Mar 14, 2024 - 06:42 PM (IST)
ਚੰਡੀਗੜ੍ਹ : ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਪਹਿਲੀ ਸੂਚੀ ਜਾਰੀ ਕਰਦਿਆਂ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿਚ ਆਮ ਆਦਮੀ ਪਾਰਟੀ ਵੱਲੋਂ ਪੰਜ ਮੰਤਰੀਆਂ ਨੂੰ ਲੋਕ ਸਭਾ ਚੋਣਾਂ ਦੇ ਮੈਦਾਨ ਵਿਚ ਉਤਾਰਿਆ ਗਿਆ ਹੈ। ਇਨ੍ਹਾਂ ਵਿਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
ਇਸ ਤੋਂ ਇਲਾਵਾ ਜਲੰਧਰ (ਰਿਜ਼ਰਵ) ਤੋਂ ਮੌਜੂਦਾ ਸਾਂਸਦ ਸੁਸ਼ੀਲ ਕੁਮਾਰ ਰਿੰਕੂ ’ਤੇ ‘ਆਪ’ ਨੇ ਮੁੜ ਭਰੋਸਾ ਜਤਾਇਆ ਹੈ। ਜਲੰਧਰ ਤੋਂ ਕਾਾਂਗਰਸ ਦੇ ਸਾਂਸਦ ਸੰਤੋਖ ਚੌਧਰੀ ਦੇ ਦੇਹਾਂਤ ਤੋਂ ਬਾਅਦ ਰਿੰਕੂ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ, ਇਥੇ ਹੋਈ ਜ਼ਿਮਨੀ ਚੋਣ ਵਿਚ ਉਹ ‘ਆਪ’ ਦੇ ਉਮੀਦਵਾਰ ਬਣੇ ਅਤੇ ਭਾਰੀ ਬਹੁਮਤ ਨਾਲ ਜੇਤੂ ਰਹੇ। ਹੁਣ ਫਿਰ ਉਨ੍ਹਾਂ ’ਤੇ ਪਾਰਟੀ ਨੇ ਭਰੋਸਾ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਏਲਾਂਟੇ ਮਾਲ ’ਚ ਕੰਮ ਕਰਦੀ ਰਹੀ ਬੀਬੀ ਨੇ ਕਰ ’ਤਾ ਵੱਡਾ ਕਾਂਡ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ
ਦੂਜੇ ਪਾਸੇ ਫਤਿਹਗੜ੍ਹ (ਰਿਜ਼ਰਵ) ਤੋਂ 5 ਦਿਨ ਪਹਿਲਾਂ ਕਾਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀ. ਪੀ. ਨੂੰ ਟਿਕਟ ਦਿੱਤੀ ਗਈ ਹੈ। ਉਨ੍ਹਾਂ ਨੇ ਕਾਂਗਰਸ ਵਿਚ ਅਨੁਸ਼ਾਸਨ ਨਾ ਹੋਣ ਅਤੇ ਪਰਿਵਾਰਵਾਦ ਦੇ ਦੋਸ਼ ਲਗਾ ਕੇ ਪਾਰਟੀ ਬਦਲ ਲਈ ਸੀ। ਉਸੇ ਦਿਨ ਤੋਂ ਉਨ੍ਹਾਂ ਨੂੰ ਟਿਕਟ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ। ਇਸ ਤੋਂ ਇਲਾਵਾ ਸਭ ਤੋਂ ਦਿਲਚਸਪ ਫਰੀਦਕੋਟ (ਰਿਜ਼ਰਵ) ਸੀਟ ਹੈ, ਜਿੱਥੇ ਮਸ਼ਹੂਰ ਕਾਮੇਡੀਅਨ ਅਤੇ ਗਾਇਕ ਕਰਮਜੀਤ ਸਿੰਘ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਕਰਮਜੀਤ ਅਨਮੋਲ ਮੁੱਖ ਮੰਤਰੀ ਭਗਵੰਤ ਮਾਨ ਦੇ ਬੇਹੱਦ ਕਰੀਬੀ ਹਨ।
ਇਹ ਵੀ ਪੜ੍ਹੋ : ਰੈਵੇਨਿਊ ਵਿਭਾਗ ’ਚ ਵੱਡਾ ਫੇਰਬਦਲ, 9 ਕਾਨੂੰਨਗੋਆਂ ਸਮੇਤ 44 ਪਟਵਾਰੀਆਂ ਦੀ ਬਦਲੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8