ਫਰੀਦਕੋਟ ਦੀ ਮਾਡਰਨ ਜੇਲ੍ਹ ਮੁੜ ਚਰਚਾ ''ਚ, ਤਲਾਸ਼ੀ ਦੌਰਾਨ 5 ਮੋਬਾਇਲਾਂ ਸਮੇਤ ਚਾਰਜ਼ਰ ਤੇ ਹੈੱਡਫੋਨ ਬਰਾਮਦ

Thursday, May 26, 2022 - 04:04 PM (IST)

ਫਰੀਦਕੋਟ ਦੀ ਮਾਡਰਨ ਜੇਲ੍ਹ ਮੁੜ ਚਰਚਾ ''ਚ, ਤਲਾਸ਼ੀ ਦੌਰਾਨ 5 ਮੋਬਾਇਲਾਂ ਸਮੇਤ ਚਾਰਜ਼ਰ ਤੇ ਹੈੱਡਫੋਨ ਬਰਾਮਦ

ਫਰੀਦਕੋਟ(ਜਗਤਾਰ): ਅਕਸਰ ਹੀ ਵਿਵਾਦ 'ਚ ਰਹਿਣ ਵਾਲੀ ਫਰੀਦਕੋਟ ਦੀ ਮਾਡਰਨ ਜੇਲ੍ਹ ਇਕ ਵਾਰ ਫਿਰ ਚਰਚਾ 'ਚ ਆ ਗਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਜੇਲ੍ਹ ਵਿਚ ਤਲਾਸ਼ੀ ਲੈਂਦਿਆਂ ਜੇਲ੍ਹ 'ਚ ਬੰਦ ਕੈਦੀਆਂ ਤੋਂ ਪੰਜ ਮੋਬਾਇਲ ਬਰਾਮਦ ਕੀਤੇ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਅਤੇ ਦੋ ਅਗਿਆਤ ਕੈਦੀਆਂ ਖ਼ਿਲਾਫ਼ ਥਾਣਾ ਸਿਟੀ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਗੱਲ ਕਰੀਏ ਤਾਂ ਬੀਤੇ ਦਿਨੀਂ ਇਕ ਹਵਾਲਾਤੀ ਵੱਲੋਂ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰੋਂ ਹੀ ਆਪਣੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਸੀ ਜਿਸ ਨੂੰ ਲੈ ਕੇ ਅਸਲਾ ਐਕਟ ਅਧੀਨ ਬੰਦ ਕੈਦੀ ਕਰਨ ਸ਼ਰਮਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦਾ ਮੋਬਾਇਲ ਫੋਨ ਵੀ ਜ਼ਬਤ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤਦੇ ਹੋਏ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਵਾਇਰਲ ਹੋਣ ਮਗਰੋਂ ਮਾਨ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਖ਼ਿਲਾਫ਼ ਵੱਡੀ ਕਾਰਵਾਈ

ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਸੰਦੀਪ ਸਿੰਘ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਮਸੂਲ ਹੋਏ ਇਕ ਪੱਤਰ ਮੁਤਬਿਕ ਜੇਲ੍ਹ ਅੰਦਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਤੋਂ ਇਕ-ਇਕ ਮੋਬਾਇਲ ਫੋਨ ਸਮੇਤ ਸਿਮ ਬਰਾਮਦ ਕੀਤਾ ਗਿਆ ਜਦਕਿ ਦੋ ਮੋਬਾਇਲ ਫੋਨ ,2 ਹੈਡਫੋਨ ਅਤੇ 2 ਚਾਰਜ਼ਰ ਇਕ ਬੈਰਕ ਦੇ ਬਾਥਰੂਮ ਚੋ ਲਾਵਾਰਿਸ ਹਾਲਤ ਵਿਚ ਮਿਲੇ। ਜਿਸ ਦੇ ਆਧਾਰ 'ਤੇ ਤਿੰਨਾਂ ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਫ਼ਰੀਦਕੋਟ ਜੇਲ ’ਚ ਬੰਦ ਬੰਬੀਹਾ ਗਰੁੱਪ ਦੇ ਗੈਂਗਸਟਰ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News