ਫਿਰ ਵਿਵਾਦਾਂ ’ਚ ਫ਼ਰੀਦਕੋਟ ਦੀ ਮਾਡਰਨ ਜੇਲ੍ਹ, ਤਲਾਸ਼ੀ ਦੌਰਾਨ 5 ਮੋਬਾਇਲ ਬਰਾਮਦ

Saturday, Oct 22, 2022 - 02:20 PM (IST)

ਫਰੀਦਕੋਟ (ਜਗਤਾਰ) : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਇਕ ਵਾਰ ਫਿਰ ਵਿਵਾਦਾਂ ਵਿਚ ਹੈ। ਜੇਲ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਲ ਪ੍ਰਸ਼ਾਸਨ ਵਲੋਂ ਇਕ ਵਾਰ ਫਿਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਕੁੱਲ 5 ਮੋਬਾਇਲ ਬਰਾਮਦ ਕੀਤੇ ਗਏ ਹਨ ਜਿਸਦੇ ਸੰਬੰਧ ਵਿਚ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਇਕ ਕੈਦੀ ਅਤੇ ਇਕ ਹਵਾਲਾਤੀ ਸਣੇ ਨਾਮਲੂਮਾਂ ਖ਼ਿਲਾਫ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਭੇਜੀ ਸ਼ਿਕਾਇਤ ਵਿਚ ਜੇਲ ਪ੍ਰਸ਼ਾਸਨ ਮੁਤਾਬਕ ਜੇਲ ਕਰਮਚਾਰੀਆਂ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲੈਣ ’ਤੇ ਇਕ ਕੈਦੀ ਅਤੇ ਇਕ ਹਵਾਲਾਤੀ ਪਾਸੋਂ ਇਕ-ਇਕ ਮੋਬਾਇਲ ਮਿਲਿਆ ਹੈ ਜਦਕਿ 3 ਮੋਬਾਇਲ ਲਾਵਾਰਿਸ ਹਾਲਤ ਵਿਚ ਮਿਲੇ ਹਨ।

ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਸੰਦੀਪ ਸਿੰਘ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਨੇ 5 ਮੋਬਾਇਲ ਬਰਾਮਦ ਕੀਤੇ ਹਨ ਜਿਸ ਦੇ ਸੰਬੰਧ ਵਿਚ ਕੇਸ ਦਰਜ ਕੀਤਾ ਗਿਆ ਹੈ। ਜਲਦ ਹੀ ਨਾਮਜ਼ਦ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਇਨ੍ਹਾਂ ਕੋਲ ਮੋਬਾਇਲ ਕਿਸ ਤਰ੍ਹਾਂ ਪੁੱਜੇ ਅਤੇ ਜੇਕਰ ਕਿਸੇ ਜੇਲ ਕਰਮਚਾਰੀ ਦੀ ਕੋਈ ਸ਼ਮੂਲੀਅਤ ਪਾਈ ਗਈ ਤਾਂ ਉਸ ਖ਼ਿਲਾਫ ਵੀ ਕਨੂੰਨੀ ਕਾਰਵਾਈ ਕੀਤੀ ਜਾਵੇਗੀ।


Gurminder Singh

Content Editor

Related News