ਕੇਂਦਰੀ ਜੇਲ੍ਹ ਲਗਾਤਾਰ ਚਰਚਾ ''ਚ, ਮੋਬਾਈਲ ਫੋਨ ਤੇ ਸਿੰਮਾਂ ਬਰਾਮਦ
Sunday, Oct 19, 2025 - 11:05 AM (IST)

ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ (ਰਮਨ,ਪੰਛੀ)- ਆਏ ਦਿਨ ਸੁਰਖੀਆਂ ਵਿਚ ਰਹਿਣ ਵਾਲੀ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਅੰਦਰ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 5 ਮੋਬਾਈਲ ਫੋਨ ਅਤੇ 4 ਸਿੰਮਾਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ, ਜਿਸ ਕਾਰਨ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ 5 ਹਵਾਲਾਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੀ ਧੀ ਨੇ ਵਿਦੇਸ਼ 'ਚ ਬਣਾਇਆ ਨਾਂ, ਵੱਡਾ ਮੁਕਾਮ ਕੀਤਾ ਹਾਸਲ
ਜਾਣਕਾਰੀ ਦਿੰਦੇ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਗੋਇੰਦਵਾਲ ਸਾਹਿਬ ਜੇਲ ਵਿਚ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਵੱਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ ਹਵਾਲਾਤੀ ਮਹਾਬੀਰ ਸਿੰਘ ਵਾਸੀ ਲਖਨਾ ਪਾਸੋਂ 1 ਟੱਚ ਫੋਨ ਸਮੇਤ ਸਿਮ, ਗਗਨਦੀਪ ਸਿੰਘ ਵਾਸੀ ਲੁਧਿਆਣਾ ਕੋਲੋਂ1 ਕੀਪੈਡ ਫੋਨ, ਗੁਰਪ੍ਰੀਤ ਸਿੰਘ ਵਾਸੀ ਫਤਿਆਬਾਦ ਅਤੇ ਰਾਜਵੀਰ ਸਿੰਘ ਵਾਸੀ ਨੂਰਦੀ ਅੱਡਾ 2 ਕੀਪੈਡ ਫੋਨ, 2 ਸਿੰਮਾਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ- ਨਕਲੀ ਅਧਿਕਾਰੀ ਬਣਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ
ਇਸੇ ਤਰ੍ਹਾਂ ਸੁਪਰਡੈਂਟ ਮਨਜੀਤ ਸਿੰਘ ਵੱਲੋਂ ਚਲਾਈ ਤਲਾਸ਼ੀ ਅਭਿਆਨ ਦੌਰਾਨ ਹਵਾਲਾਤੀ ਕੁਲਦੀਪ ਸਿੰਘ ਵਾਸੀ ਬੰਡਾਲਾ ਪਾਸੋਂ 1 ਕੀਪੈਡ ਫੋਨ ਸਮੇਤ ਸਿੰਮ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਬਰਾਮਦ ਕੀਤੇ ਗਏ ਸਾਮਾਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਸਹਾਇਕ ਸੁਪਰਡੈਂਟਾਂ ਦੇ ਬਿਆਨਾਂ ਹੇਠ ਉਕਤ ਪੰਜਾਂ ਹਵਾਲਾਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8