ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

Monday, Feb 26, 2024 - 06:41 PM (IST)

ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ,ਵਿਨੋਦ)- 5 ਮਹੀਨੇ ਦੀ ਵਿਆਹੁਤਾ ਔਰਤ ਨੂੰ ਪਤੀ ਦੇ ਸਾਹਮਣੇ ਹੀ ਹਥਿਆਰਾਂ ਦੀ ਨੋਕ ’ਤੇ ਅਗਵਾ ਕਰਨ ਤੋਂ ਬਾਅਦ ਉਸ ਨੂੰ ਵੱਖ-ਵੱਖ ਥਾਵਾਂ ’ਤੇ ਲੈ ਜਾ ਕੇ ਜ਼ਬਰਜਿਨਾਹ ਦਾ ਸ਼ਿਕਾਰ ਬਣਾਉਣ ਦੇ ਮਾਮਲੇ ’ਚ ਪੁਰਾਣਾ ਸ਼ਾਲਾ ਪੁਲਸ ਨੇ ਇੱਕ ਵਿਅਕਤੀ ਅਤੇ ਚਾਰ ਅਣਪਾਛਤੇ ਵਿਅਕਤੀਆਂ ਖ਼ਿਲਾਫ਼ ਧਾਰਾ 365, 376, ਤੇ 506 ਆਈ.ਪੀ.ਸੀ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਸ ਅਜੇ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਥਾਣਾ ਪੁਰਾਣਾ ਸ਼ਾਲਾ ਦੇ ਪਿੰਡ ਦੀ ਰਹਿਣ ਵਾਲੀ ਗੁਜ਼ਰ ਭਾਈਚਾਰੇ ਦੇ ਨਾਲ ਸਬੰਧਿਤ ਵਿਆਹੁਤਾ ਮਹਿਲਾ ਨੇ ਸ਼ਿਕਾਇਤ 'ਚ ਦੱਸਿਆ ਗਿਆ ਕਿ ਮਿਤੀ 6-2-24 ਕਰੀਬ 12.00 ਵਜੇ ਰਾਤ ਮੈਂ ਅਤੇ ਮੇਰਾ ਪਤੀ ਆਪਣੇ ਘਰ ਸੁੱਤੇ ਹੋਏ ਸੀ। ਜਿਸ ਦੌਰਾਨ ਮੁਲਜ਼ਮ ਕੁਲਵਿੰਦਰ ਸਿੰਘ ਉਰਫ ਡਿੰਪਲ ਪੁੱਤਰ ਅਜੀਤ ਸਿੰਘ ਵਾਸੀ ਅਜੀਤ ਨਗਰ ਥਾਣਾ ਦੀਨਾਨਗਰ ਆਪਣੇ 4 ਹੋਰ ਅਣਪਛਾਤੇ ਸਾਥੀਆਂ ਨਾਲ ਆਇਆ ਅਤੇ ਹਥਿਆਰਾਂ ਦੀ ਨੋਕ 'ਤੇ ਉਸ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਆਪਣੀ ਇਨੋਵਾ ਗੱਡੀ ਵਿੱਚ ਬਿਠਾ ਕੇ ਚੰਡੀਗੜ ਲੈ ਗਿਆ। ਜਿਸ ਤੋਂ ਬਾਅਦ ਉਹ ਆਪਣੀ ਭੈਣ ਕੋਲ ਕਪੂਰਥਲਾ ਅਤੇ ਫਿਰ ਪਠਾਨਕੋਟ ਡਲਹੋਜੀ ਅਤੇ ਹੁਣ ਪਿੰਡ ਸ਼ਾਦੀਪੁਰ ਲੈ ਕੇ ਆਇਆ ਸੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਸ਼ਾਹਪੁਰਕੰਢੀ ਬੈਰਾਜ ਪ੍ਰਾਜੈਕਟ ਪੂਰਾ ਹੁੰਦੇ ਹੀ ਪਾਣੀ ਦੀ ਬੂੰਦ ਲਈ ਤਰਸੇਗਾ ਪਾਕਿਸਤਾਨ

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਜਗ੍ਹਾ 'ਤੇ ਮੁਲਜ਼ਮ ਕੁਲਵਿੰਦਰ ਸਿੰਘ ਨੇ ਮੇਰੀ ਸਹਿਮਤੀ ਤੋਂ ਬਿਨਾਂ ਮੇਰੇ ਨਾਲ ਜ਼ਬਰਜਿਨਾਹ ਕੀਤਾ ਅਤੇ ਇਸ ਬਾਰੇ ਕਿਸੇ ਨੂੰ ਦੱਸਣ 'ਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਸ਼ਿਕਾਇਤਕਰਤਾ ਪੀੜਤਾ ਨੇ ਦੱਸਿਆ ਕਿ ਜਦ 23.02.24 ਨੂੰ ਕੁਲਵਿੰਦਰ ਸਿੰਘ ਕਿਤੇ ਬਾਹਰ ਗਿਆ ਹੋਇਆ ਸੀ ਤਾਂ ਮੈਂ ਹੋਲੀ ਅਜਿਹੀ ਆਲੇ-ਦੁਆਲੇ ਦੇਖ ਕੇ ਉਸ ਦੇ ਚੁੰਗਲ 'ਚੋ ਨਿਕਲ ਕੇ ਰਾਤ ਕਰੀਬ 09:00 ਵਜੇ ਆਪਣੇ ਘਰ ਪਹੁੰਚੀ ਅਤੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਂ ਦਾ ਇਕੋ-ਇਕ ਸਹਾਰਾ ਸੀ ਗੁਰਜੰਟ

ਮਹਿਲਾ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਸਾਰੀ ਜਾਂਚ ਪੜਤਾਲ ਕਰਨ ਉਪਰੰਤ ਕੁਲਵਿੰਦਰ ਸਿੰਘ ਵਾਸੀ ਅਜੀਤ ਨਗਰ ਪੁਲਸ ਥਾਣਾ ਦੀਨਾਨਗਰ ਅਤੇ 4 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।    

ਇਹ ਵੀ ਪੜ੍ਹੋ : ਨਾਬਾਲਗ ਬੱਚੇ ਦੀ ਪਰਿਵਾਰ ਨੂੰ ਚਿਤਾਵਨੀ, ਕਿਹਾ- 'ਪੜ੍ਹਾਈ ਤਾਂ ਕਰਾਂਗਾ ਜੇਕਰ....'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News