ਪਠਾਨਕੋਟ 'ਚ ਕੋਰੋਨਾ ਨੇ ਫੜਿਆ ਜ਼ੋਰ, ਇਕੋਂ ਪਰਿਵਾਰ ਦੇ ਹੋਰ 5 ਜੀਅ ਕੋਰੋਨਾ ਪਾਜ਼ੇਟਿਵ

04/07/2020 6:08:03 PM

ਪਠਾਨਕੋਟ (ਆਦਿਤਿਆ) : ਦੇਸ਼ 'ਚ ਆਏ ਕੋਵਿਡ –19 ਦੇ ਸੰਕਟ ਨਾਲ ਨਜਿੱਠਣ ਲਈ ਲਾਕ ਡਾਊਨ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਪੰਜਾਬ 'ਚ ਕਰਫਿਊ ਵੀ ਲਗਾਇਆ ਗਿਆ ਹੈ। ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ 'ਚ ਪਠਾਨਕੋਟ ਦੇ ਸੁਜਾਨਪੁਰ ਤੋਂ 5 ਹੋਰ ਕੇਸ ਪਾਜ਼ੇਟਿਵ ਆਏ ਹਨ। ਸੁਜਾਨਪੁਰ ਨਿਵਾਸੀ ਮਹਿਲਾ ਰਾਜ ਰਾਣੀ (75 ਸਾਲ) ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਸੀ ਅਤੇ ਉਸ ਦੀ ਅੰਮ੍ਰਿਤਸਰ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਕੇਸ ਹਿਸਟਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪਰਿਵਾਰ ਦੇ ਕਰੀਬ 9 ਮੈਂਬਰਾਂ ਨੂੰ ਆਈਸੋਲੇਟ ਕੀਤਾ ਗਿਆ ਸੀ ਅਤੇ ਕੋਰੋਨਾ ਟੈਸਟ ਲਈ ਸੈਂਪਲ ਭੇਜੇ ਗਏ ਸਨ ਜਿਸ ਦੀ ਰਿਪੋਰਟ ਆਉਣ 'ਤੇ ਅੱਜ ਇਸ ਪਰਿਵਾਰ ਦਾ ਇੱਕ ਮੈਂਬਰ ਪ੍ਰੇਮ ਪਾਲ ਜੋ ਕਿ ਉਕਤ ਔਰਤ ਦਾ ਪਤੀ ਹੈ, ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ।

ਇਹ ਵੀ ਪੜ੍ਹੋ ► ਪੰਜਾਬ 'ਚ ਕੋਰੋਨਾ ਵਾਇਰਸ ਨੇ ਫੜੀ ਤੇਜ਼ੀ, ਪਠਾਨਕੋਟ 'ਚ ਇਕ ਹੋਰ ਪਾਜ਼ੇਟਿਵ ਕੇਸ ਆਇਆ ਸਾਹਮਣੇ

ਅੱਜ ਔਰਤ ਦੇ ਪਤੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਫਿਰ ਪਰਿਵਾਰ ਦੇ ਕਰੀਬ 5-6 ਮੈਂਬਰਾਂ ਦੇ ਟੈਸਟ ਰੀਸੈਂਪਲਿੰਗ ਲਈ ਭੇਜੇ ਗਏ ਸਨ। ਬਾਅਦ ਦੁਪਿਹਰ ਰਿਪੋਰਟ ਆਉਂਣ 'ਤੇ ਰਾਜ ਰਾਣੀ ਦੇ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਜਾਣਕਾਰੀ ਦਿੰਦਿਆਂ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਬਾਅਦ ਦੁਪਿਹਰ ਆਈ ਰਿਪੋਰਟ ਦੇ ਅਨੁਸਾਰ ਰਾਜ ਰਾਣੀ ਦੇ ਪਰਿਵਾਰ ਦੇ ਮੈਂਬਰ ਰਿਸ਼ਵ (23), ਜੋਤੀ (34), ਪਰਵੀਨ (53), ਪ੍ਰੋਮਿਲਾ ਸਰਮਾ (50) ਅਤੇ ਸੁਰੇਸ਼ (54) ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਘਰਾਂ 'ਚ ਰਹੋ ਤਾਂ ਹੀ ਅਸੀਂ ਇਸ ਬੀਮਾਰੀ 'ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

ਇਹ ਵੀ ਪੜ੍ਹੋ ► ਮੋਗਾ 'ਚ ਵਧੀ ਕੋਰੋਨਾ ਦੀ ਮਾਰ, ਹੋਰ ਤਿੰਨਾਂ ਦੀ ਰਿਪੋਰਟ ਆਈ ਪਾਜ਼ੇਟਿਵ 

ਘਰ 'ਚ ਰਹਿਣ ਦੀ ਕੀਤੀ ਅਪੀਲ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੋ ਲੋਕ ਇਸ ਪਰਿਵਾਰ ਦੇ ਸੰਪਰਕ 'ਚ ਸਨ, ਉਨ੍ਹਾਂ ਪਰਿਵਾਰਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਹੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਨੂੰ ਏਕਾਂਤਵਾਸ 'ਚ ਰੱਖਿਆ ਹੈ, ਉਨ੍ਹਾਂ ਲਈ ਹਰ ਰੋਜ਼ ਮੈਡੀਕਲ ਦੀ ਟੀਮ ਉਨ੍ਹਾਂ ਦੇ ਘਰਾਂ 'ਚ ਜਾ ਕੇ ਚੈੱਕ ਕਰ ਰਹੀ ਹੈ ਕਿ ਇਨ੍ਹਾਂ ਪਰਿਵਾਰਾਂ ਦੇ ਕਿਸੇ ਮੈਂਬਰ ਨੂੰ ਕਿਸੇ ਤਰ੍ਹਾਂ ਦੀ ਕੋਈ ਬੀਮਾਰੀ ਜਾਂ ਕੋਰੋਨਾ ਦੇ ਲੱਛਣ ਤਾਂ ਨਹੀਂ ਹਨ। ਉਨ੍ਹਾਂ ਦੱਸਿਆ ਕਿ ਫਿਲਹਾਲ ਅੱਜ ਤੱਕ ਇਸ ਪਰਿਵਾਰ ਅਤੇ ਇਸ ਨਾਲ ਸੰਪਰਕ 'ਚੋਂ ਆਏ ਕਰੀਬ 52 ਲੋਕਾਂ ਦੇ ਸੈਂਪਲ ਟੈਸਟ ਲਈ ਭੇਜੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ ► ਅੰਮ੍ਰਿਤਸਰ : ਕੋਰੋਨਾ ਨੇ ਮਾਰੀ ਇਨਸਾਨੀਅਤ, ਪਰਿਵਾਰ ਨੇ ਮ੍ਰਿਤਕ ਦੇਹ ਲੈਣ ਤੋਂ ਕੀਤਾ ਇਨਕਾਰ

ਪੰਜਾਬ 'ਚ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ 94 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਨਾਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 06, ਲੁਧਿਆਣਾ 06, ਅੰਮ੍ਰਿਤਸਰ 'ਚ 10, ਪਟਿਆਲਾ, ਫਰੀਦਕੋਟ, ਬਰਨਾਲਾ, ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ 'ਚ ਕੋਰੋਨਾ ਦੇ 03, ਮਾਨਸਾ 'ਚ 05, ਪਠਾਨਕੋਟ 'ਚ 07, ਫਤਿਹਗੜ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।ਪੰ

ਇਹ ਵੀ ਪੜ੍ਹੋ ► ਕੋਰੋਨਾ ਪੀੜਤ ,ਉਮਰ 81 ਸਾਲ ਰਿਸਕ ਜ਼ਿਆਦਾ ਪਰ ਡਾਕਟਰਾਂ ਦੀ ਮਿਹਨਤ ਰੰਗ ਲਿਆਈ ► ਕੋਰੋਨਾ ਵਾਇਰਸ : ਦੇਸ਼ ''ਚ ਵੈਂਟੀਲੇਟਰਾਂ ਦੀ ਕਮੀ ਨੂੰ ਪੂਰਾ ਕਰੇਗੀ ਚੰਡੀਗੜ੍ਹ ਯੂਨੀਵਰਸਿਟੀ ਦੀ ਇਹ ਕਾਢ    


Anuradha

Content Editor

Related News