ਚੰਡੀਗੜ੍ਹ 'ਚ ਦਿਨ ਚੜ੍ਹਦੇ ਹੀ ਕੋਰੋਨਾ ਦੇ 5 ਕੇਸ, ਅੰਕੜਾ ਪੁੱਜਾ 100 ਦੇ ਪਾਰ

05/04/2020 10:11:58 AM

ਚੰਡੀਗੜ੍ਹ (ਕੁਲਦੀਪ) : ਚੰਡੀਗੜ੍ਹ 'ਚ ਸੋਮਵਾਰ ਨੂੰ 41 ਦਿਨਾਂ ਬਾਅਦ ਭਾਵੇਂ ਹੀ ਸ਼ਹਿਰ 'ਚ ਲੱਗਿਆ ਹੋਇਆ ਕਰਫਿਊ ਹਟ ਗਿਆ ਹੈ ਪਰ ਕੋਰੋਨਾ ਵਾਇਰਸ ਥੰਮਣਾ ਦਾ ਨਾਂ ਨਹੀਂ ਲੈ ਰਿਹਾ। ਸ਼ਹਿਰ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਇਸ ਦੇ ਚੱਲਦਿਆਂ ਹੀ ਸੋਮਵਾਰ ਦਾ ਦਿਨ ਚੜ੍ਹਦੇ ਹੀ ਕੋਰੋਨਾ ਦੀ ਹਾਟ ਸਪਾਟ ਬਾਪੂਧਾਮ ਕਾਲੋਨੀ ਦੇ 5 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਮਰੀਜ਼ਾਂ 'ਚ 43 ਸਾਲਾ ਪਿਤਾ ਅਤੇ ਉਸ ਦੇ 23, 17, 13 ਅਤੇ 15 ਸਾਲ ਦੇ ਚਾਰ ਬੱਚੇ ਸ਼ਾਮਲ ਹਨ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 102 ਹੋ ਗਈ ਹੈ। ਐਤਵਾਰ ਨੂੰ ਸੈਕਟਰ-18 ਦੀ ਰਹਿਣ ਵਾਲੀ 82 ਸਾਲਾ ਔਰਤ ਦਰਸ਼ਨਾ ਦੇਵੀ ਦੀ ਕੋਰੋਨਾ ਵਾਇਰਸ ਕਾਰਨ ਪੰਚਕੂਲਾ 'ਚ ਮੌਤ ਹੋ ਗਈ ਸੀ। ਇਹ ਕੋਰੋਨਾ ਕਾਰਨ ਸ਼ਹਿਰ 'ਚ ਹੋਈ ਪਹਿਲੀ ਮੌਤ ਸੀ।

ਇਹ ਵੀ ਪੜ੍ਹੋ : ਪੰਜਾਬ ਤੋਂ ਯੂ. ਪੀ., ਬਿਹਾਰ ਜਾਣ ਵਾਲੇ 14 ਦਿਨਾਂ ਲਈ ਹੋਣਗੇ 'ਕੁਆਰੰਟਾਈਨ'

PunjabKesari
ਚੰਡੀਗੜ੍ਹ 'ਚ ਅੱਜ ਤੋਂ ਹਟਿਆ 'ਕਰਫਿਊ'
ਚੰਡੀਗੜ੍ਹ ਪ੍ਰਸ਼ਾਸਨ ਦੀ ਐਤਵਾਰ ਸ਼ਾਮ ਹੋਈ ਬਾਰ ਰੂਮ ਮੀਟਿੰਗ ’ਚ ਸੋਮਵਾਰ ਨੂੰ ਸ਼ਹਿਰ 'ਚ ਕਰਫਿਊ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਹੁਣ ਲਾਕ ਡਾਊਨ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਰਹੇਗਾ। ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਸ਼ਨੀਵਾਰ ਨੂੰ ਦੁਕਾਨਾਂ ਖੋਲ੍ਹਣ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਗਿਆ ਹੈ। ਹੁਣ ਇੰਟਰਨਲ ਸੈਕਟਰਾਂ ਦੀ ਮਾਰਕੀਟ ’ਚ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਓਡ-ਈਵਨ ਫਾਰਮੂਲੇ ਅਨੁਸਾਰ ਦੁਕਾਨਾਂ ਖੁੱਲ੍ਹਣਗੀਆਂ। ਭਾਵ 4 ਮਈ ਨੂੰ ਈਵਨ ਅਤੇ 5 ਮਈ ਨੂੰ ਆਡ ਨੰਬਰ ਦੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਸ਼ਰਾਬ ਦੇ ਅਹਾਤੇ ਬੰਦ ਰਹਿਣਗੇ ਪਰ ਸ਼ਰਾਬ ਅਤੇ ਪਾਨ ਦੀਆਂ ਦੁਕਾਨਾਂ ਖੁੱਲ੍ਹਣਗੀਆਂ। ਇਹ ਯਕੀਨੀ ਕਰਨਾ ਹੋਵੇਗਾ ਕਿ ਇਕ ਵਾਰ ’ਚ ਇਕ ਲਿਕਰ ਅਤੇ ਪਾਨ ਸ਼ਾਪ ’ਤੇ ਪੰਜ ਤੋਂ ਜ਼ਿਆਦਾ ਲੋਕਾਂ ਦੀ ਭੀੜ ਨਾ ਹੋਵੇ

ਇਹ ਵੀ ਪੜ੍ਹੋ : ਮਾਛੀਵਾੜਾ 'ਚ 'ਕੋਰੋਨਾ' ਨੇ ਦਿੱਤੀ ਦਸਤਕ, ਪਹਿਲੇ ਪਾਜ਼ੇਟਿਵ ਕੇਸ ਦੀ ਪੁਸ਼ਟੀ
 


Babita

Content Editor

Related News