ਚੰਡੀਗੜ੍ਹ ''ਚ ਕਹਿਰ ਢਾਹ ਰਿਹੈ ''ਕੋਰੋਨਾ'', 5 ਨਵੇਂ ਕੇਸਾਂ ਦੀ ਪੁਸ਼ਟੀ, ਇਕ ਦੀ ਮੌਤ

Tuesday, Jul 07, 2020 - 03:46 PM (IST)

ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਕੋਰੋਨਾ ਵਾਇਰਸ ਲਗਾਤਾਰ ਕਹਿਰ ਢਾਹ ਰਿਹਾ ਹੈ। ਸ਼ਹਿਰ 'ਚ ਮੰਗਲਵਾਰ ਨੂੰ ਜਿੱਥੇ 5 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ, ਉੱਥੇ ਹੀ ਕੋਰੋਨਾ ਪੀੜਤ 80 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ, ਜੋ ਕਿ ਸ਼ਹਿਰ 'ਚ ਕੋਰੋਨਾ ਕਾਰਨ 7ਵੀਂ ਮੌਤ ਹੈ।

ਇਹ ਵੀ ਪੜ੍ਹੋ : ਵਿਸਾਖੀ ਬੰਪਰ-2020 ਦੀਆਂ ਟਿਕਟਾਂ ਖਰੀਦ ਚੁੱਕੇ ਲੋਕਾਂ ਲਈ ਅਹਿਮ ਐਲਾਨ

ਕੋਰੋਨਾ ਦੇ ਨਵੇਂ ਆਏ ਕੇਸਾਂ 'ਚ ਸੈਕਟਰ-40, ਸੈਕਟਰ-42, ਸੈਕਟਰ-32 ਅਤੇ ਸੈਕਟਰ-51 ਦੇ ਲੋਕ ਸ਼ਾਮਲ ਹਨ। ਇਸ ਦੇ ਨਾਲ ਹੀ ਸ਼ਹਿਰ 'ਚ ਹੁਣ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 492 ਤੱਕ ਪਹੁੰਚ ਗਈ ਹੈ, ਜਦੋਂ ਕਿ ਸ਼ਹਿਰ 'ਚ ਇਸ ਸਮੇਂ ਕੋਰੋਨਾ ਦੇ 84 ਸਰਗਰਮ ਮਾਮਲੇ ਚੱਲ ਰਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ 'ਤੇ ਭਾਰੂ ਹੋਇਆ ਕੋਰੋਨਾ, ਹੁਣ 7ਵੇਂ ਵਿਅਕਤੀ ਨੇ ਤੋੜਿਆ ਦਮ
80 ਸਾਲਾ ਬਜ਼ੁਰਗ ਦੀ ਮੌਤ
ਮੰਗਲਵਾਰ ਨੂੰ ਕੋਰੋਨਾ ਮਹਾਮਾਰੀ ਕਾਰਨ ਸੈਕਟਰ-16 'ਚ ਮੈਡੀਕਲ ਹਾਲ ਦੇ ਸੰਚਾਲਕ ਦੇ 80 ਸਾਲਾ ਪਿਤਾ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਬੀਮਾਰ ਸੀ ਅਤੇ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ। ਉਸ ਨੂੰ ਪੀ. ਜੀ. ਆਈ. 'ਚ ਦਾਖਲ ਕੀਤਾ ਗਿਆ ਸੀ, ਜਿੱਥੇ ਅੱਜ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਦੇ ਕਈ ਹੋਰ ਲੋਕ ਵੀ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। 
ਇਹ ਵੀ ਪੜ੍ਹੋ : ਵੱਡੀ ਖਬਰ : ਲੁਧਿਆਣਾ ਦੇ DC ਦਫਤਰ 'ਚ ਪਿਆ ਭੜਥੂ, ਵੱਡੇ ਅਧਿਕਾਰੀ 'ਚ ਕੋਰੋਨਾ ਦੀ ਪੁਸ਼ਟੀ
 


Babita

Content Editor

Related News