ਗੁਰਦਾਸਪੁਰ ਜ਼ਿਲ੍ਹੇ ’ਚ ਆਏ ਕੋਰੋਨਾ ਵਾਇਰਸ ਦੇ ਨਵੇਂ 5 ਮਰੀਜ਼

Tuesday, Apr 11, 2023 - 06:14 PM (IST)

ਗੁਰਦਾਸਪੁਰ ਜ਼ਿਲ੍ਹੇ ’ਚ ਆਏ ਕੋਰੋਨਾ ਵਾਇਰਸ ਦੇ ਨਵੇਂ 5 ਮਰੀਜ਼

ਗੁਰਦਾਸਪੁਰ (ਵਿਨੋਦ)- 2020 ’ਚ ਦੇਸ਼ ਅੰਦਰ ਫ਼ੈਲੀ ਕੋਵਿਡ-19 ਮਹਾਮਾਰੀ ਦੇ ਕਾਰਨ ਭਾਵੇਂ ਲੱਖਾਂ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਪਰ ਇਸ ਦੇ ਬਾਅਦ ਹੌਲੀ-ਹੌਲੀ ਇਹ ਮਹਾਮਾਰੀ ਖ਼ਤਮ ਹੁੰਦੀ ਜਾ ਰਹੀ ਸੀ ਤੇ ਲੋਕ ਨੇ ਸੁੱਖ ਦਾ ਸਾਹ ਲਿਆ ਸੀ। ਹੁਣ ਫਿਰ ਜਿਸ ਤਰ੍ਹਾਂ ਨਾਲ ਇਹ ਮਹਾਮਾਰੀ ਦੇਸ਼ ਅੰਦਰ ਫ਼ੈਲਣੀ ਸ਼ੁਰੂ ਹੋ ਗਈ ਹੈ, ਇਸ ਨਾਲ ਲੋਕਾਂ ਦੇ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਹੋ ਗਏ ਹਨ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੀ ਐਕਸ਼ਨ ਮੋਡ ’ਚ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- ਵਿਸਾਖੀ ਮੌਕੇ ਪਾਕਿਸਤਾਨ ਗਏ ਭਾਰਤੀ ਜਥੇ ਨੇ ਗ਼ਰੀਬਾਂ 'ਚ ਵੰਡਣ ਲਈ ਦਾਨ ਕੀਤੇ ਚੌਲ ਅਤੇ ਆਟਾ

ਅੱਜ ਜ਼ਿਲ੍ਹਾ ਗੁਰਦਾਸਪੁਰ ’ਚ ਕੋਵਿਡ -19 ਦੇ 5 ਨਵੇਂ ਕੇਸ ਆਉਣ ਦੇ ਕਾਰਨ ਸਿਹਤ ਵਿਭਾਗ ਗੁਰਦਾਸਪੁਰ ਵੀ ਚੌਕੰਨਾ ਹੋ ਗਿਆ ਹੈ ਅਤੇ ਹੁਣ ਤੋਂ ਹੀ ਜ਼ਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ’ਚ ਸਾਰੀਆਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਹਸਪਤਾਲਾਂ ’ਚ ਵਖਰੇ ਵਾਰਡਾਂ ਦੇ ਤਿਆਰ ਕਰਨ ਦੇ ਇਲਾਵਾ ਵੈਕਸੀਨ, ਮਾਸਕ, ਸੈਨੇਟਾਈਜ਼ਰ ਆਦਿ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਿਵਲ ਹਸਪਤਾਲ ’ਚ ਨਵੇਂ 5 ਕੇਸ ਕੋਰੋਨਾ ਵਾਇਰਸ ਦੇ ਆਉਣ ਕਾਰਨ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦਾ ਸਮੇਂ-ਸਮੇਂ ਡਾਕਟਰਾਂ ਵੱਲੋਂ ਚੈੱਕਅਪ ਕਰ ਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਦੋਂ ਸਹਾਇਕ ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਣ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕੋਰੋਨਾ ਵਾਇਰਸ ਦੀ ਲਪੇਟ ’ਚ ਆਏ ਨਵੇਂ ਪੰਜ ਮਰੀਜ਼ਾਂ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਸਾਨੂੰ ਇਸ ਤੋਂ ਘਬਰਾਉਣ ਦੀ ਲੋੜ ਨਹੀਂ, ਸਗੋਂ ਸਾਵਧਾਨੀਆਂ ਵਰਤਨ ਦੀ ਲੋੜ ਹੈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਏ ਫੋਨ ਨੇ ਘਰ 'ਚ ਵਿਛਾ ਦਿੱਤੇ ਸੱਥਰ, 6 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਮੌਤ

ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਫ਼ੈਲ ਰਹੇ ਕੋਰੋਨਾ ਵਾਇਰਸ ਦੇ ਕਾਰਨ ਸਾਡੇ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਹਸਪਤਾਲਾਂ ’ਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਕੋਰੋਨਾ ਵਾਇਰਸ ਦੇ ਨਾਲ ਪੀੜਤ ਮਰੀਜ਼ਾਂ ਲਈ ਹਸਪਤਾਲਾਂ ’ਚ ਵਖਰਾ ਆਈਸੋਲੇਸ਼ਨ ਵਾਰਡ ਬਣਾ ਦਿੱਤੇ ਗਏ ਹਨ ਅਤੇ ਇਸ ਲਈ ਮੈਡੀਕਲ ਟੀਮਾਂ ਤਿਆਰ ਕਰ ਦਿੱਤੀਆਂ ਹਨ। ਇਸ ਦੇ ਇਲਾਵਾ ਕੋਰੋਨਾ ਵੈਕਸੀਨ ਵੀ ਜ਼ਿਲ੍ਹੇ ’ਚ ਪਹੁੰਚ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦੇ ਸਾਰੇ ਹਸਪਤਾਲਾਂ ’ਚ ਮੌਕ ਡਰਿੱਲ ਵੀ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ-  ਤਰਨਤਾਰਨ 'ਚ ਸ਼ੱਕੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਫ਼ੈਲਣ ਦੇ ਕਾਰਨ ਸਾਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਮੂੰਹ ਤੇ ਮਾਸਕ ਲਾਉਣਾ ਚਾਹੀਦਾ ਹੈ ਅਤੇ ਹੱਥਾਂ ਨੂੰ ਸੈਨੇਟਾਈਜ਼ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਜ਼ਰੂਰਤ ਨਹੀਂ, ਸਥਿਤੀ ਕੰਟਰੋਲ ਹੈ ਸਿਰਫ਼ ਸਾਨੂੰ ਸਾਵਧਾਨੀ ਵਰਤਣ ਦੀ ਲੋੜ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News