ਦੁਕਾਨ ’ਚੋਂ 45000 ਚੋਰੀ ਕਰਨ ਦੇ ਦੋਸ਼ ’ਚ 5 ਨਾਮਜ਼ਦ

Saturday, Aug 25, 2018 - 12:15 AM (IST)

ਦੁਕਾਨ ’ਚੋਂ 45000 ਚੋਰੀ ਕਰਨ ਦੇ ਦੋਸ਼ ’ਚ 5 ਨਾਮਜ਼ਦ

ਬਟਾਲਾ, (ਬੇਰੀ)- ਥਾਣਾ  ਲਾਲ ਸਿੰਘ ਦੀ ਪੁਲਸ ਨੇ ਸੱਟਾਂ ਲਾ ਕੇ  45000 ਰੁਪਏ ਚੋਰੀ ਕਰ ਕੇ ਲਿਜਾਣ ਦੇ ਦੋਸ਼ ’ਚ 5 ਲੋਕਾਂ ਨੂੰ ਨਾਮਜ਼ਦ ਕੀਤਾ ਹੈ। 
 ®ਪੁਲਸ ਨੂੰ ਦਿੱਤੀ ਜਾਣਕਾਰੀ ’ਚ ਬਲਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਕੋਟ ਮਜਲਸ ਨੇ ਦੱਸਿਆ ਕਿ ਉਹ ਆਪਣੀ ਦੁਕਾਨ ’ਤੇ ਬੈਠਾ ਹੋਇਆ ਸੀ ਕਿ ਬੀਤੀ 20 ਅਗਸਤ ਦੀ ਰਾਤ ਨੂੰ ਪਿੰਡ ਦੇ ਕੁਝ ਵਿਅਕਤੀ ਕਬਜ਼ਾ ਛੁਡਾਉਣ ਦੀ ਨੀਅਤ ਨਾਲ ਆਪਣੇ-ਆਪਣੇ ਹਥਿਆਰਾਂ ਨਾਲ ਸੱਟਾਂ ਲਾ ਕੇ ਜ਼ਖਮੀ ਕਰ  ਗਏ ਅਤੇ ਦੁਕਾਨ ’ਚੋਂ 45000 ਰੁਪਏ ਚੋਰੀ ਕਰ ਕੇ ਲੈ ਗਏ ਅਤੇ ਨਾਲ ਹੀ ਧਮਕੀਆਂ ਵੀ ਦਿੱਤੀਅਾਂ। ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਦਲਜੀਤ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਕਿਲਾ ਲਾਲ ਸਿੰਘ ਵਿਖੇ ਬਣਦੀਆਂ ਧਾਰਾਵਾਂ ਹੇਠ ਸਬੰਧਤ 5 ਲੋਕਾਂ ਵਿਰੁੱਧ ਕੇਸ ਦਰਜ ਕਰ ਲਿਅਾ ਹੈ। 


Related News