ਕਤਲ ਦੀ ਨੀਅਤ ਨਾਲ ਅਗਵਾ ਕਰਨ ਦੇ ਦੋਸ਼ ''ਚ 5 ਨਾਮਜ਼ਦ
Tuesday, Jan 16, 2018 - 12:01 PM (IST)

ਗੁਰੂਹਰਸਹਾਏ (ਆਵਲਾ)—ਇਕ ਵਿਅਕਤੀ ਨੂੰ ਕਤਲ ਦੀ ਨੀਅਤ ਨਾਲ ਅਗਵਾ ਕਰਨ ਦੇ ਮਾਮਲੇ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇਕ ਔਰਤ ਸਮੇਤ 5 ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਧਰਮਿੰਦਰ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਗਲੀ ਧਵਨਾ ਵਾਲੀ ਗੁਰੂਹਰਸਹਾਏ ਨੇ ਦੋਸ਼ ਲਾਇਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪ੍ਰਿੰਸ ਮੌਂਗਾ, ਕਰਨ ਮੌਂਗਾ, ਬਨਾਰਸੀ ਦਾਸ, ਕ੍ਰਿਸ਼ਨਾ ਰਾਣੀ ਤੇ ਰਮੇਸ਼ ਕੁਮਾਰ ਨੇ ਹਮ-ਮਸ਼ਵਰਾ ਹੋ ਕੇ ਉਸ ਦੇ ਭਰਾ ਸੁਰਿੰਦਰ ਕੁਮਾਰ ਨੂੰ ਕਤਲ ਕਰਨ ਦੀ ਨੀਅਤ ਨਾਲ ਅਗਵਾ ਕਰ ਲਿਆ ਹੈ, ਜਿਸ ਦਾ ਹੁਣ ਤੱਕ ਕੋਈ ਪਤਾ ਨਹੀਂ ਲੱਗਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਨਾਮਜ਼ਦ ਲੋਕਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।