ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ, 5 ਅਧਿਕਾਰੀਆਂ ਦੀ ਹੋ ਗਈ ''ਛੁੱਟੀ''
Friday, Nov 22, 2024 - 05:51 AM (IST)
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲੇ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਗੁਰਪ੍ਰੀਤ ਸਿੰਘ, ਅਨੁਪ੍ਰੀਤ ਕੌਰ, ਅਰਸ਼ਦੀਪ ਸਿੰਘ, ਜਗਦੀਪ ਸਿੰਘ ਅਤੇ ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ 'ਚ ਲੈ ਲਈ 15,00,000 ਦੀ ਰਿਸ਼ਵਤ, ਫ਼ਿਰ ਰੱਦ ਹੋ ਗਏ ਕਾਗਜ਼, ਹੁਣ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ
ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e