ਜੇਲ੍ਹ ਅੰਦਰ ਸਾਮਾਨ ਸੁੱਟਣ ਦਾ ਸਿਲਸਿਲਾ ਲਗਾਤਾਰ ਜਾਰੀ, ਫਿਰੋਜ਼ਪੁਰ ਜੇਲ੍ਹ ''ਚੋਂ ਬਰਾਮਦ ਹੋਏ 5 ਪੈਕੇਟ

Friday, Dec 30, 2022 - 03:24 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਸ਼ਰਾਰਤੀ ਅਨਸਰਾਂ ਵੱਲੋਂ ਪੈਕੇਟ ਸੁੱਟਣ ਦਾ ਸਿਲਸਿਲਾ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ ਅਤੇ ਪਿਛਲੇ ਸਮੇਂ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਡੇ ਪੱਧਰ ’ਤੇ ਅਜਿਹੇ ਪੈਕੇਟ ਜਬਤ ਕਰਕੇ ਕਈ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਸ਼ਰਾਰਤੀ ਅਨਸਰਾਂ ਵੱਲੋਂ ਮੁੜ ਜੇਲ੍ਹ ਅੰਦਰ 5 ਟੇਪਾਂ ਨਾਲ ਲਪੇਟੇ ਪੈਕੇਟ ਸੁੱਟੇ ਗਏ ਹਨ, ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਰਾਮਦ ਕਰਦੇ ਹੋਏ, ਇਨ੍ਹਾਂ ਪੈਕੇਟਾਂ ’ਚੋਂ 54 ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ ਅਤੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 3 ਮੋਬਾਈਲ ਵੀ ਬਰਾਮਦ ਕੀਤੇ ਹਨ। ਇਸ ਬਰਾਮਦਗੀ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਭੇਜੇ ਲਿਖਤੀ ਪੱਤਰ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- 9 ਦਿਨ ਪਹਿਲਾਂ ਛੁੱਟੀ ਕੱਟ ਕੇ ਡਿਊਟੀ 'ਤੇ ਗਏ ਤਲਵੰਡੀ ਸਾਬੋ ਦੇ ਫ਼ੌਜੀ ਦੀ ਪਿੰਡ ਪਰਤੀ ਮ੍ਰਿਤਕ ਦੇਹ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ.  ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਪੁਲਸ ਨੂੰ ਭੇਜੇ ਪੱਤਰ ’ਚ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਅਤੇ ਜਸਵੀਰ ਸਿੰਘ ਨੇ ਦੱਸਿਆ ਹੈ ਕਿ ਬੀਤੀ ਰਾਤ 9.30 ਵਜੇ ਦੇ ਕਰੀਬ ਬਲਾਕ ਨੰਬਰ 1 ਦੇ ਬਾਹਰ ਬਣੇ ਬਾਥਰੂਮ ਨੇੜੇ ਬਾਹਰੋਂ ਪੀਲੇ ਰੰਗ ਦੀ ਟੇਪ ਨਾਲ ਲਪੇਟ ਕੇ ਸੁੱਟੇ ਗਏ 5 ਪੈਕੇਟ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਖੋਲ੍ਹ ਕੇ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਚੋਂ 54 ਤੰਬਾਕੂ ਜਰਦਾ ਦੀਆਂ ਪੁੜੀਆਂ ਬਰਾਮਦ ਹੋਈਆਂ ਅਤੇ ਬੈਰਕ ਨੰਬਰ 4 ਦੀ ਅਚਨਚੇਤ ਤਲਾਸ਼ੀ ਲਈ ਗਈ ਤਾਂ ਉਥੋਂ ਲਾਵਾਰਸ 2 ਇਕ ਓਪੋ ਟੱਚ ਸਕਰੀਨ ਮੋਬਾਇਲ ਫੋਨ ਅਤੇ ਇੱਕ ਸੈਮਸੰਗ ਕੀਪੈਡ ਮੋਬਾਈਲ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਮੋਬਾਈਲਾਂ ਵਿੱਚ ਵੀ. ਆਈ. ਕੰਪਨੀ ਦੇ ਸਿਮ ਕਾਰਡ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮੋਬਾਇਲਾਂ ਵਿੱਚ ਚੱਲ ਰਹੇ ਸਿਮ ਕਾਰਡ ਕਿਸ ਵਿਅਕਤੀਆਂ ਦੇ ਨਾਮ 'ਤੇ ਹਨ, ਪੁਲਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਕਾਰਵਾਈ ਅਤੇ ਜਾਂਚ ਏ. ਐੱਸ. ਆਈ.  ਬਲਦੇਵ ਸਿੰਘ ਕਰ ਰਹੇ ਹਨ।

ਇਹ ਵੀ ਪੜ੍ਹੋ- ਸੰਗਰੂਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 4 ਨੌਜਵਾਨਾਂ ਦੀ ਹੋਈ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 


Simran Bhutto

Content Editor

Related News