ਨਸ਼ੇ ਵਾਲੀਆਂ ਗੋਲੀਆਂ ਸਮੇਤ 5 ਕਾਬੂ
Wednesday, Mar 05, 2025 - 11:52 AM (IST)

ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 5 ਮੁਲਜ਼ਮਾਂ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਰਘਵੀਰ ਸਿੰਘ ਨੇ ਬਾਦਲ ਰੋਡ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਵਿਸਾਖਾ ਸਿੰਘ, ਅਰਸ਼ਦੀਪ ਸਿੰਘ, ਦੀਪਕ ਕੁਮਾਰ ਅਤੇ ਸਤਪਾਲ ਸਿੰਘ ਵਾਸੀ ਬਠਿੰਡਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਚ ਕੇਸ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਥਰਮਲ ਥਾਣੇ ਦੇ ਐੱਸ. ਆਈ. ਜਗਸੀਰ ਸਿੰਘ ਨੇ ਮੁਲਜ਼ਮ ਰੁਪਿੰਦਰ ਸਿੰਘ ਵਾਸੀ ਰਾਮਪੁਰਾ ਨੂੰ ਮਲੋਟ ਰੋਡ ਤੋਂ ਕਾਬੂ ਕਰਕੇ ਉਸ ਕੋਲੋਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।