ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ 5 ਲੋਕ ਗ੍ਰਿਫ਼ਤਾਰ
Monday, Apr 07, 2025 - 04:53 PM (IST)

ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਣੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਂਟ ਦੇ ਏ. ਐੱਸ. ਆਈ. ਬਾਬੂਲਾਲ ਨੇ ਮੁਲਜ਼ਮ ਹਰਭਜਨ ਸਿੰਘ ਵਾਸੀ ਭੁੱਚੋ ਕਲਾਂ, ਲਵਪ੍ਰੀਤ ਸਿੰਘ ਵਾਸੀ ਸੇਮਾ ਕਲਾਂ ਅਤੇ ਸੰਦੀਪ ਸਿੰਘ ਵਾਸੀ ਗੋਬਿੰਦਪੁਰਾ ਨੂੰ ਪਿੰਡ ਗੋਬਿੰਦਪੁਰਾ ਨੇੜਿਓਂ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਗ੍ਰਾਮ ਹੈਰੋਇਨ ਅਤੇ ਇੱਕ ਲਾਈਟਰ ਬਰਾਮਦ ਕੀਤਾ ਹੈ।
ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਕੈਂਟ ਵਿਚ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮੌੜ ਦੇ ਇੰਸਪੈਕਟਰ ਤਰਨਦੀਪ ਸਿੰਘ ਨੇ ਪਿੰਡ ਘੁੰਮਣ ਕਲਾਂ ਤੋਂ ਮੁਲਜ਼ਮ ਬੰਤ ਸਿੰਘ ਅਤੇ ਅਮਰ ਖਾਨ ਵਾਸੀ ਦਿੱਖ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਟਰਾਮਾਡੋਲ ਦੀਆਂ 500 ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।