ਚੋਰੀ ਦੇ 10 ਮੋਟਰਸਾਈਕਲਾਂ ਸਮੇਤ 5 ਗ੍ਰਿਫ਼ਤਾਰ
Sunday, Jan 05, 2025 - 12:45 PM (IST)
ਸੁਲਤਾਨਪੁਰ ਲੋਧੀ (ਸੋਢੀ, ਧੀਰ)-ਸੀਨੀਅਰ ਪੁਲਸ ਕਪਤਾਨ ਕਪੂਰਥਲਾ ਗੌਰਵ ਤੂਰਾ ਆਈ. ਪੀ. ਐੱਸ. ਵੱਲੋਂ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਮਾੜੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਸਰਬਜੀਤ ਰਾਏ ਐੱਸ. ਪੀ. (ਡੀ.) ਕਪੂਰਥਲਾ ਦੀ ਅਗਵਾਈ ਹੇਠ ਅਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਗੁਰਦੇਵ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਹਾਸਲ ਹੋਈ, ਜਦੋਂ ਏ. ਐੱਸ. ਆਈ. ਬਲਦੇਵ ਸਿੰਘ ਸਮੇਤ ਪੁਲਸ ਪਾਰਟੀ ਮੋਟਰ ਸਾਈਕਲ ਚੋਰੀ ਦੇ ਗਿਰੋਹ ਦੇ ਦੋ ਮੈਬਰ ਗੁਰਪ੍ਰੀਤ ਸਿੰਘ ਉਰਫ਼ ਬਿੱਟੂ ਪੁੱਤਰ ਸੋਹਨ ਸਿੰਘ ਵਾਸੀ ਪਿੰਡ ਖਿਆਲੀ, ਥਾਣਾ ਮੱਖੂ, ਜ਼ਿਲ੍ਹਾ ਫਿਰੋਜ਼ਪੁਰ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਪੁੱਤਰ ਜਸਵਿੰਦਰ ਸਿੰਘ ਵਾਸੀ ਸਿਲੇਵਿੰਡ ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ ਦੋ ਚੋਰੀਸ਼ੁਦਾ ਮੋਟਰ ਸਾਈਕਲ ਬਰਾਮਦ ਕਰਕੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਤੇ ਪਨਬਸ ਦਾ ਵੱਡਾ ਐਲਾਨ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਮੋਟਰਸਾਈਕਲ ਚੋਰ ਗਿਰੋਹ ਦੇ 3 ਹੋਰ ਮੈਂਬਰ ਜਸਵਿੰਦਰ ਸਿੰਘ ਉਰਫ਼ ਬੂਟਾ ਪੁਤਰ ਸੋਹਣ ਸਿੰਘ ਵਾਸੀ ਪਿੰਡ ਖਿਆਲੀ, ਸੁਰਜੀਤ ਸਿੰਘ ਉਰਫ਼ ਲਾਡੀ ਪੁਤਰ ਕਰਨੈਲ ਸਿੰਘ ਵਾਸੀ ਪਿੰਡ ਵਾੜਾ ਕਾਲੀ ਰੌਣ ਅਤੇ ਲਵਪ੍ਰੀਤ ਸਿੰਘ ਉਰਫ਼ ਲੱਭੂ ਪੁਤਰ ਗੁਰਦੇਵ ਸਿੰਘ ਵਾਸੀ ਪਿੰਡ ਖਿਆਲੀ, ਥਾਣਾ ਮੱਖੂ (ਜ਼ਿਲਾ ਫਿਰੋਜ਼ਪੁਰ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੇ 10 ਵੱਖ-ਵੱਖ ਕੰਪਨੀਆਂ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਜਲੰਧਰ ਦੇ ਮੇਅਰ ਦਾ ਨਾਂ ਲਗਭਗ ਫਾਈਨਲ, ਜਲਦ ਹੋ ਸਕਦੈ ਸਿਆਸਤ 'ਚ ਵੱਡਾ ਧਮਾਕਾ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਮੋਟਰਸਾਈਕਲ ਚੋਰੀ ਕਰਨ ਲਈ ਇਕ ਗਿਰੋਹ ਬਣਾਇਆ ਹੈ, ਜੋ ਸੁਲਤਾਨਪੁਰ ਲੋਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਕੋਰਟ ਕੰਮਪਲੈਕਸ ਸੁਲਤਾਨਪੁਰ ਲੋਧੀ ਅਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਅਤੇ ਹੋਰ ਵੱਖ-ਵੱਖ ਜਗ੍ਹਾ ਤੋਂ ਚੋਰੀ ਕਰਕੇ ਮੱਖੂ ਏਰੀਆ ਵਿਚ ਲੈ ਜਾਂਦੇ ਸੀ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੌਰਾਨੇ ਪੁਲਸ ਰਿਮਾਂਡ ਇਨ੍ਹਾਂ ਪਾਸੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਜਿਨ੍ਹਾਂ ਪਾਸੋਂ ਹੋਰ ਚੋਰੀਸ਼ੂਦਾ ਮੋਟਰਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਹੋਏ ਦੋਹਰੇ ਕਤਲਕਾਂਡ ਦੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਕਰ 'ਤੇ ਅਹਿਮ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e