ਨਸ਼ੇ ਵਾਲੇ ਪਦਾਰਥਾਂ ਸਣੇ 5 ਵਿਅਕਤੀ ਗ੍ਰਿਫ਼ਤਾਰ

Sunday, Oct 26, 2025 - 10:58 AM (IST)

ਨਸ਼ੇ ਵਾਲੇ ਪਦਾਰਥਾਂ ਸਣੇ 5 ਵਿਅਕਤੀ ਗ੍ਰਿਫ਼ਤਾਰ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ 'ਚ 4 ਮੁਕਦੱਮੇ ਦਰਜ ਕਰ ਕੇ 5 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 18 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ, 20 ਬੋਤਲਾਂ ਸ਼ਰਾਬ ਠਕਾ ਹਰਿਆਣਾ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਵਿਚ ਸੀ. ਆਈ. ਏ. ਸਟਾਫ਼ ਦੀ ਪੁਲਸ ਟੀਮ ਨੇ ਜਸ਼ਨ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਬੁਢਲਾਡਾ ਕੋਲੋਂ ਦੌਰਾਨੇ ਗਸ਼ਤ 06 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰ ਕੇ ਜਾਂਚ ਅਮਲ ਵਿਚ ਲਿਆਂਦੀ।

ਥਾਣਾ ਬੋਹਾ ਵਿਚ ਐਟੀਨਾਰਕੋਟਿਕ ਸੈੱਲ ਦੀ ਪੁਲਸ ਟੀਮ ਨੇ ਹਰਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬੋਹਾ ਕੋਲੋਂ ਦੌਰਾਨੇ ਗਸ਼ਤ 06 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਥਾਣਾ ਬੋਹਾ ਤਹਿਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਜੌੜਕੀਆਂ ਦੀ ਪੁਲਸ ਨੇ ਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਛਾਪਿਆਂਵਾਲੀ ਕੋਲੋਂ ਦੌਰਾਨੇ ਗਸ਼ਤ 20 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰ ਕੇ ਮੁਕਦੱਮਾ ਥਾਣਾ ਜੌੜਕੀਆਂ ਤਹਿਤ ਦਰਜ ਕਰ ਕੇ ਜਾਂਚ ਅਮਲ ਵਿਚ ਲਿਆਂਦੀ। ਥਾਣਾ ਸਰਦੂਲਗੜ੍ਹ ਸੀ. ਆਈ. ਏ. ਸਟਾਫ਼ ਦੀ ਪੁਲਸ ਟੀਮ ਨੇ ਸਤਨਾਮ ਸਿੰਘ ਪੁੱਤਰ ਅਜਮੇਰ ਸਿੰਘ, ਸਮਦੀਪ ਸਿੰਘ ਪੁੱਤਰ ਜੀਤ ਸਿੰਘ ਵਾਸੀਆਨ ਸਰਦੂਲਗੜ੍ਹ ਕੋਲੋਂ ਦੌਰਾਨੇ ਗਸ਼ਤ 6 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਬਰਾਮਦ ਕਰ ਕੇ ਮੁਕਦੱਮਾ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਜਾਂਚ ਅਮਲ ’ਚ ਲਿਆਂਦੀ।
 


author

Babita

Content Editor

Related News