ਹੈਰੋਇਨ ਅਤੇ ਡਰੱਗ ਮਨੀ ਸਮੇਤ 5 ਲੋਕ ਗ੍ਰਿਫ਼ਤਾਰ
Saturday, Nov 22, 2025 - 03:39 PM (IST)
ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ 5 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਕੋਤਵਾਲੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਬੱਸ ਸਟੈਡ ਵਿਖੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਰਜਿਤ ਕੁਮਾਰ ਵਾਸੀ ਸਿੱਧੂ ਕਾਲੋਨੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਪੁਲਸ ਵਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਕੈਨਾਲ ਕਾਲੋਨੀ ਪੁਲਸ ਵਲੋਂ ਬਲਰਾਜ ਨਗਰ ਤੋਂ ਸੁਖਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਸੇ ਥਾਣੇ ਵਲੋਂ ਜਨਤਾ ਨਗਰ ਤੋਂ ਮੁਲਜ਼ਮ ਹਰਪ੍ਰੀਤ ਸਿੰਘ ਅਤੇ ਸੰਨੀ ਵਾਸੀ ਜਨਤਾ ਨਗਰ ਨੂੰ ਗ੍ਰਿਫ਼ਤਾਰ ਕਰਕੇ 750 ਗ੍ਰਾਮ ਹੈਰੋਇਨ ਅਤੇ 9300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਸੰਗਤ ਪੁਲਸ ਵਲੋਂ ਪਿੰਡ ਰਾਮਸਰਾ ਦੀ ਹੱਦ ਤੋਂ ਮੁਲਜ਼ਮ ਸੰਤੋਸ਼ ਰਾਣੀ ਵਾਸੀ ਨਰ ਸਿੰਘ ਕਾਲੋਨੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 9 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਪੁਲਸ ਵਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
