ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਕਾਰ 'ਚ ਬੈਠੇ 3 ਬੱਚਿਆਂ ਸਣੇ 5 ਲੋਕਾਂ ਦੀ ਮੌਤ

Tuesday, Sep 06, 2022 - 10:10 AM (IST)

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਕਾਰ 'ਚ ਬੈਠੇ 3 ਬੱਚਿਆਂ ਸਣੇ 5 ਲੋਕਾਂ ਦੀ ਮੌਤ

ਲੁਧਿਆਣਾ (ਰਾਜ) : ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਨੇੜੇ ਸੋਮਵਾਰ ਦੇਰ ਰਾਤ ਤੇਜ਼ ਰਫ਼ਤਾਰ ਕਾਰ ਇਕ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਅੰਦਰ ਬੈਠੇ 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਔਰਤਾਂ ਨਾਲ ਜਬਰ-ਜ਼ਿਨਾਹ ਦੇ ਕੇਸਾਂ ਨੂੰ ਲੈ ਕੇ NCRB ਦੀ ਰਿਪੋਰਟ 'ਚ ਹੋਇਆ ਹੈਰਾਨ ਕਰਦਾ ਖ਼ੁਲਾਸਾ

ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਪੁਲਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਰ ਆਪਣਾ ਸੰਤੁਲਨ ਖੋਹ ਬੈਠੀ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਪਲਟ ਗਈ। ਇਸ ਕਾਰਨ ਕਾਰ ਅੰਦਰ ਬੈਠੇ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News