ਸ੍ਰੀ ਮੁਕਤਸਰ ਸਾਹਿਬ ’ਚ ਬੱਸ ਹਾਦਸੇ ’ਚ ਹੁਣ ਤੱਕ 5 ਲੋਕਾਂ ਦੀ ਮੌਤ, ਹੈਲਪਲਾਈਨ ਨੰਬਰ ਜਾਰੀ
Tuesday, Sep 19, 2023 - 05:13 PM (IST)
ਸ੍ਰੀ ਮੁਕਤਸਰ ਸਾਹਿਬ ( ਪਵਨ ਤਨੇਜਾ, ਖੁਰਾਣਾ, ਸੁਖਪਾਲ) : ਅੱਜ ਸਵੇਰੇ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ ’ਚ ਅੱਜ ਦੁਪਹਿਰ ਉਸ ਵੇਲੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰ ਗਈ ਜਦੋ ਸਵਾਰੀ ਨਾਲ ਭਰੀ ਇਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਹਿਰ ’ਚ ਡਿੱਗ ਪਈ। ਜਾਣਕਾਰੀ ਅਨੁਸਾਰ ਨਿਊ ਦੀਪ ਕੰਪਨੀ ਦੀ ਇਹ ਬੱਸ ਦੁਪਹਿਰ 12.59 ਮਿੰਟ ’ਤੇ ਸ੍ਰੀ ਮੁਕਤਸਰ ਸਾਹਿਬ ਤੋਂ ਚੱਲੀ ਸੀ ਅਤੇ ਜਿਵੇਂ ਹੀ ਸਵਾਰੀਆਂ ਨਾਲ ਭਰੀ ਇਹ ਬੱਸ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਮੁੱਖ ਮਾਰਗ ’ਤੇ ਸਥਿਤ ਪਿੰਡ ਵੜਿੰਗ ਕੋਲ ਨਹਿਰਾਂ ’ਤੇ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਨਹਿਰ ’ਚ ਡਿੱਗ ਪਈ।
ਜਿਸ ਕਾਰਨ ਉੱਥੇ ਚੀਕ-ਚਿਹਾੜਾ ਮੱਚ ਗਿਆ। ਘਟਨਾ ਵਾਪਰਦਿਆਂ ਹੀ ਨੇੜੇ ਦੇ ਲੋਕ, ਪਿੰਡ ਵਾਸੀ ਅਤੇ ਰਾਹਗੀਰਾਂ ਨੇ ਆਪਣੇ ਪੱਧਰ ’ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਬੱਸ ’ਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਸਿਵਲ ਅਤੇ ਪੁਲਸ ਪ੍ਰਸ਼ਾਸ਼ਨ ਵੀ ਮੌਕੇ ’ਤੇ ਪਹੁੰਚ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਇਸੇ ਦੌਰਾਨ ਐੱਸ. ਡੀ. ਐੱਮ. ਕੰਵਰਜੀਤ ਸਿੰਘ ਨੇ ਦੱਸਿਆ ਕਿ ਕ੍ਰੇਨ ਅਤੇ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਕਾਰਜ ਜਾਰੀ ਹਨ।
ਇਹ ਵੀ ਪੜ੍ਹੋ : ਅਨੰਤਨਾਗ ’ਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ’ਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
ਮਿਲੀ ਜਾਣਕਾਰੀ ਅਨੁਸਾਰ ਇਸ ਭਿਆਨਕ ਹਾਦਸੇ ’ਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿੰਨਾਂ ’ਚ ਪਰਵਿੰਦਰ ਕੌਰ ਪਤਨੀ ਮੰਦਰ ਸਿੰਘ ਵਾਸੀ ਬਠਿੰਡਾ, ਪ੍ਰੀਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਪਿੰਡ ਕੱਟਿਆ ਵਾਲੀ, ਮੱਖਣ ਸਿੰਘ ਵਾਸੀ ਚਿੱਬੜਾਵਾਲੀ ਅਤੇ ਦੋ ਲਾਸ਼ਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਜਦਕਿ ਬਾਰਿਸ਼ ਅਤੇ ਨਹਿਰ ਦੇ ਪਾਣੀ ਦਾ ਬਹਾਵ ਤੇਜ਼ ਹੋਣ ਕਾਰਨ ਅਜੇ ਹੋਰ ਵੀ ਕਈ ਸਵਾਰੀਆਂ ਦੀ ਮੌਤ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਖ਼ਬਰ ਲਿਖੇ ਜਾਣ ਤੱਕ ਬਚਾਅ ਕਾਰਜ ਜੰਗੀ ਪੱਧਰ ’ਤੇ ਜਾਰੀ ਸਨ ਅਤੇ ਪ੍ਰਸ਼ਾਸ਼ਨ ਵੱਲੋਂ ਕ੍ਰੇਨ ਦੀ ਮਦਦ ਨਾਲ ਬੱਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਾਪਰੀ ਇਸ ਘਟਨਾ ਸਬੰਧੀ ਕੰਟਰੋਲ ਰੂਮ ਸਥਾਪਿਤ ਕਰਕੇ 01633-262175 ਨੰਬਰ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕੈਨੇਡਾ ’ਚ ਲੇਬਰ 5 ਗੁਣਾ ਸਸਤੀ, ਵਿਦਿਆਰਥੀ ਹੋਏ ਪ੍ਰੇਸ਼ਾਨ, ਗੁਰਦੁਆਰਿਆਂ ’ਚ ਲੰਗਰ ਛਕ ਕੇ ਕਰ ਰਹੇ ਗੁਜ਼ਾਰਾ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8