ਭੁੱਕੀ ਤੇ ਸ਼ਰਾਬ ਸਣੇ 5 ਕਾਬੂ

02/24/2018 1:24:30 AM

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਬੁੱਲ੍ਹੋਵਾਲ ਤੇ ਚੱਬੇਵਾਲ ਦੀ ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ ਭਾਰੀ ਮਾਤਰਾ ਵਿਚ ਭੁੱਕੀ ਤੇ ਸ਼ਰਾਬ ਸਣੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੁੱਲ੍ਹੋਵਾਲ ਦੀ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਰੇਹਸੀਵਾਲ ਦੇ ਕੋਲ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 3 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਇਸ ਸਬੰਧ 'ਚ ਪਿਓ-ਪੁੱਤਰ ਸਮੇਤ 4 ਦੋਸ਼ੀਆਂ ਬੂਟਾ ਰਾਮ ਤੇ ਉਸਦੇ ਲੜਕੇ ਅਜੇ ਕੁਮਾਰ ਵਾਸੀ ਮੇਘੋਵਾਲ ਗੰਜਿਆਂ, ਸਤਪਾਲ ਵਾਸੀ ਅਬਾਦਪੁਰਾ, ਦੀਵਾਨ ਚੰਦ ਵਾਸੀ ਚਗੀਟੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਚੱਬੇਵਾਲ ਦੀ ਪੁਲਸ ਨੇ ਇਕ ਵਿਅਕਤੀ ਕੋਲੋਂ 36 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਦੋਸ਼ੀ ਦੀ ਪਛਾਣ ਬਲੀ ਸਿੰਘ ਵਾਸੀ ਭੀਲੋਵਾਲ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਖਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।


Related News