ਰੂਪਨਗਰ ਪੁਲਸ ਵੱਲੋਂ ਅੰਤਰਰਾਜੀ ਗੈਂਗ ਦਾ ਪਰਦਾਫਾਸ਼, ਹਥਿਆਰਾਂ ਸਣੇ 5 ਮੁਲਜ਼ਮ ਗ੍ਰਿਫ਼ਤਾਰ

Saturday, Oct 16, 2021 - 05:15 PM (IST)

ਰੂਪਨਗਰ ਪੁਲਸ ਵੱਲੋਂ ਅੰਤਰਰਾਜੀ ਗੈਂਗ ਦਾ ਪਰਦਾਫਾਸ਼, ਹਥਿਆਰਾਂ ਸਣੇ 5 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਰੂਪਨਗਰ (ਵਰੁਣ)— ਜਿਲ੍ਹਾ ਰੂਪਨਗਰ ਪੁਲਸ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਤਹਿਤ 5 ਦੇਸੀ ਪਿਸਤੌਲਾਂ ਬਰਾਮਦ ਕਰਕੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰਕੀਤਾ ਹੈ। ਇਸ ਬਾਰੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਪਤਾਨ ਪੁਲਸ ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਕਪਤਾਨ ਪੁਲਸ (ਡਿਟੈਕਟਿਵ) ਰੂਪਨਗਰ ਅਜਿੰਦਰ ਸਿੰਘ ਅਤੇ ਉੱਪ-ਕਪਤਾਨ ਪੁਲਸ (ਡਿਟੈਕਟਿਵ) ਜਰਨੈਲ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼ ਰੂਪਨਗਰ ਅਤੇ ਪੁਲਸ ਟੀਮਾਂ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਸੂਚਨਾ ਦੇ ਆਧਾਰ ’ਤੇ ਬਾਹਰਲੇ ਸੂਬਿਆਂ ਤਂੋ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ।

ਇਹ ਵੀ ਪੜ੍ਹੋ: ਸਿਸੋਦੀਆ ਦਾ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ, ਕਿਹਾ-ਕੈਪਟਨ ਵਾਂਗ ਚੰਨੀ ਵੀ ਕਰ ਰਹੇ ਪੰਜਾਬ ਦੇ ਲੋਕਾਂ ਨਾਲ ਧੋਖਾ

PunjabKesari

ਇਹ ਹੋਈ ਮੁਲਜ਼ਮਾਂ ਦੀ ਪਛਾਣ   
ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਲਵਦੀਪ ਸਿੰਘ ਉਰਫ਼ ਭਾਊ ਪੁੱਤਰ ਦਲਜੀਤ ਸਿੰਘ ਵਾਸੀ ਮਸੀਤਾ ਰੋਡ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ, ਪਰਦੀਪ ਸਿੰਘ ਉਰਫ਼ ਬੱਬੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਗਲੀ ਕਲਾਂ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮੀਰਾ ਕੋਟ ਥਾਣਾ ਕੰਬੋ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਗਿ੍ਰਫ਼ਤਾਰ ਮੁਲਜ਼ਮਾਂ ਤੋਂ 3 ਜ਼ਿੰਦਾ ਕਾਰਤੂਸ ਅਤੇ 3 ਦੇਸੀ ਪਿਸਤੌਲ .32 ਬੋਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਤਿੰਨ ਦੋਸ਼ੀਆਂ ਖ਼ਿਲਾਫ਼ ਅ/ਧ 25/54/59 ਆਰਮਜ਼ ਐਕਟ ਥਾਣਾ ਸਿਟੀ ਰੂਪਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

PunjabKesari

ਉਨ੍ਹਾਂ ਅੱਗੇ ਦੱਸਿਆ ਕਿ ਇੰਦਰਪ੍ਰੀਤ ਸਿੰਘ ਉਰਫ਼ ਪ੍ਰੀਤ ਗੁਰਥੜੀ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਗੁਰਥੜੀ ਥਾਣਾ ਭੀਖੀ ਜ਼ਿਲ੍ਹਾ ਮਾਨਸਾ ਨੂੰ ਗਿ੍ਰਫ਼ਤਾਰ ਕਰਕੇ ਉਸ ਪਾਸੋ 01 ਕਾਰਤੂਸ ਜ਼ਿੰਦਾ ਅਤੇ 01 ਦੇਸੀ ਪਿਸਟਲ.32 ਬੋਰ ਬਰਾਮਦ ਕਰਕੇ ਅ/ਧ 25/54/59 ਆਰਮਜ਼ ਐਕਟ ਥਾਣਾ ਸਿੰਘ ਭਗਵੰਤਪੁਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਪੁੱਛਗਿੱਛ ’ਤੇ ਹਰਮਨਦੀਪ ਸਿੰਘ ਉਰਫ਼ ਹਰਮਨ ਪੁੱਤਰ ਹਰਦੇਵ ਸਿੰਘ ਵਾਸੀ ਮਕਾਨ ਨੰਬਰ ਭ-5/64 ਪ੍ਰੀਤ ਨਗਰ ਜਡਿਆਲਾ ਰੋਡ ਤਰਨਤਾਰਨ ਨੂੰ ਗਿ੍ਰਫ਼ਤਾਰ ਕਰਕੇ ਉਸ ਪਾਸੋਂ 01 ਕਾਰਤੂਸ ਅਤੇ 01 ਦੇਸੀ ਪਿਸਟਲ .32 ਬੋਰ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ: ਦੁਸਹਿਰੇ ਦੇ ਤਿਉਹਾਰ ਮੌਕੇ ਦੋ ਕਰੋੜ ਦੀਆਂ ਜਲੇਬੀਆਂ ਖਾ ਗਏ ਜਲੰਧਰ ਵਾਸੀ

ਐੱਸ. ਐੱਸ. ਪੀ. ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 5 ਪਿਸੌਤਲ ਦੇਸੀ .32 ਬੋਰ ਅਤੇ 5 ਕਾਰਤੂਸ ਜ਼ਿੰਦਾ.32 ਬੋਰ ਬਰਾਮਦ ਹੋਏ ਹਨ। ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹਥਿਆਰ ਬਲਵਾੜੀ (ਮੱਧ ਪ੍ਰਦੇਸ਼) ਤੋਂ ਪਾਸੋਂ 20,000 ਰੁਪਏ ਪ੍ਰਤੀ ਪਿਸਤੌਲ ਖ਼ਰੀਦ ਕਰਕੇ ਲਿਆਏ ਸਨ ਅਤੇ ਇਸ ਤਰ੍ਹਾਂ ਦੇ ਲਗਭਗ 25 ਹਥਿਆਰ ਪਹਿਲਾਂ ਵੇਚ ਚੁੱਕੇ ਸਨ। ਜੋਸ਼ੀ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਆਸ ਹੈ।

ਇਹ ਵੀ ਪੜ੍ਹੋ: ਵਿਰੋਧ ਦਾ ਲੋਕਾਂ ਨੇ ਲੱਭਿਆ ਅਨੋਖਾ ਢੰਗ, ‘ਦੁਸਹਿਰੇ’ ’ਤੇ ਨਸ਼ਾ, ਅੱਤਵਾਦ ਤੇ ਮੰਗਾਂ ਲਈ ਸੜਨ ਲੱਗੇ ਆਗੂਆਂ ਦੇ ਪੁਤਲੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News