ਅਹਿਮ ਖ਼ਬਰ : ਲੋਕ ਸਭਾ ਚੋਣਾਂ ਦਰਮਿਆਨ ਨਜ਼ਰ ਨਹੀਂ ਆਉਣਗੇ ਪੰਜਾਬ ਦੇ 5 ਮੌਜੂਦਾ ਸੰਸਦ ਮੈਂਬਰ

Sunday, May 12, 2024 - 09:46 AM (IST)

ਅਹਿਮ ਖ਼ਬਰ : ਲੋਕ ਸਭਾ ਚੋਣਾਂ ਦਰਮਿਆਨ ਨਜ਼ਰ ਨਹੀਂ ਆਉਣਗੇ ਪੰਜਾਬ ਦੇ 5 ਮੌਜੂਦਾ ਸੰਸਦ ਮੈਂਬਰ

ਲੁਧਿਆਣਾ (ਹਿਤੇਸ਼) : ਭਾਂਵੇ ਕਿ ਲੋਕ ਸਭਾ ਚੋਣ ਦਾ ਨਤੀਜਾ 4 ਜੂਨ ਨੂੰ ਐਲਾਨਿਆ ਜਾਵੇਗਾ ਪਰ ਇਸ ਤੋਂ ਪਹਿਲਾ ਇਹ ਸਾਫ਼ ਹੋ ਗਿਆ ਹੈ ਕਿ ਪੰਜਾਬ ਦੇ 5 ਮੌਜੂਦਾ ਐੱਮ. ਪੀ. ਆਗਾਮੀ ਲੋਕ ਸਭਾ ਵਿਚ ਨਜ਼ਰ ਨਹੀਂ ਆਉਣਗੇ। ਇਸ ਦੀ ਵਜ੍ਹਾ ਇਹ ਹੈ ਕਿ ਇਹ 5 ਐੱਮ. ਪੀ. ਇਸ ਵਾਰ ਲੋਕ ਸਭਾ ਚੋਣ ਨਹੀਂ ਲੜ ਰਹੇ ਹਨ। ਇਨਾਂ ਵਿਚੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਹਿਲਾ ਹੀ ਫਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : BJP ਉਮੀਦਵਾਰ ਰਵਨੀਤ ਬਿੱਟੂ ਨੇ ਭਰਿਆ ਨਾਮਜ਼ਦਗੀ ਪੇਪਰ, NOC ਲਈ ਜਮ੍ਹਾਂ ਕਰਵਾਉਣੇ ਪਏ 1.83 ਕਰੋੜ

ਇਸੇ ਲਿਸਟ ਵਿਚ ਗੁਰਦਾਸਪੁਰ ਤੋਂ ਭਾਜਪਾ ਦੇ ਸੰਨੀ ਦਿਓਲ ਦਾ ਨਾਮ ਵੀ ਸ਼ਾਮਲ ਹੈ। ਇਸ ਦੇ ਇਲਾਵਾ ਕਾਂਗਰਸ ਵਲੋਂ ਫਰੀਦਕੋਟ ਦੇ ਐੱਮ. ਪੀ. ਮੁਹੰਮਦ ਸਾਦਿਕ ਅਤੇ ਖਡੂਰ ਸਾਹਿਬ ਦੇ ਜਸਵੀਰ ਡਿੰਪਾ ਨੂੰ ਟਿਕਟ ਨਹੀਂ ਦਿੱਤੀ ਗਈ, ਜਦਕਿ ਹੁਸ਼ਿਆਰਪੁਰ ਤੋਂ ਭਾਜਪਾ ਦੇ ਐੱਮ. ਪੀ. ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਜਗ੍ਹਾ ਉਨ੍ਹਾਂ ਦੀ ਪਤਨੀ ਭਾਜਪਾ ਵੱਲੋਂ ਚੋਣ ਲੜ ਰਹੀ ਹੈ। ਜਿਥੋਂ ਤੱਕ ਮੌਜੂਦਾ ਸੰਸਦਾਂ ਦਾ ਸਵਾਲ ਹੈ, ਉਨ੍ਹਾਂ ਵਿਚ ਮਨੀਸ਼ ਤਿਵਾੜੀ ਨੂੰ ਕਾਂਗਰਸ ਵਲੋਂ ਅਨੰਦਪੁਰ ਸਾਹਿਬ ਤੋਂ ਚੰਡੀਗੜ੍ਹ ਵਿਚ ਟਰਾਂਸਫਰ ਕਰ ਦਿੱਤਾ ਗਿਆ ਹੈ ਅਤੇ ਭਾਜਪਾ ਵਲੋਂ ਹੰਸ ਰਾਜ ਹੰਸ ਨੂੰ ਦਿਲੀ ਤੋਂ ਫਰੀਦਕੋਟ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਅਣਰਿਜ਼ਰਵਡ ਟਿਕਟਾਂ ਲੈ ਕੇ ਸਫ਼ਰ ਕਰਨ ਵਾਲਿਆਂ ਲ਼ਈ ਰਾਹਤ ਭਰੀ ਖ਼ਬਰ, ਹੁਣ ਨਹੀਂ ਹੋਵੇਗੀ ਦਿੱਕਤ
ਸਾਬਕਾ ਐੱਮ. ਪੀ. ਦੁਬਾਰਾ ਸੰਸਦ ਵਿਚ ਐਂਟਰੀ ਦੇ ਲਈ ਕਰ ਰਹੇ ਹਨ ਜੱਦੋ-ਜਹਿਦ
ਲੋਕ ਸਭਾ ਚੋਣ ਦੇ ਦੌਰਾਨ ਪੰਜਾਬ ਵਿਚ ਕਈ ਇਸ ਤਰ੍ਹਾਂ ਦੇ ਉਮੀਦਵਾਰ ਹਨ, ਜੋ ਪਹਿਲਾਂ ਐੱਮ. ਪੀ. ਰਹਿ ਚੁੱਕੇ ਹਨ ਅਤੇ ਇਸ ਵਾਰ ਫਿਰ ਸੰਸਦ ਵਿਚ ਐਂਟਰੀ ਦੇ ਲਈ ਜੱਦੋ-ਜਹਿਦ ਕਰ ਰਹੇ ਹਨ। ਇਨ੍ਹਾਂ ਵਿਚ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਧਰਮਵੀਰ ਗਾਂਧੀ, ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ, ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਦੇ ਨਾਮ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News