ਮੋਗਾ ''ਚ ਇਕੋ ਪਰਿਵਾਰ ਦੇ 2 ਮੈਂਬਰਾਂ ਸਮੇਤ 5 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

07/11/2020 11:15:24 PM

ਮੋਗਾ,(ਸੰਦੀਪ ਸ਼ਰਮਾ)- ਜ਼ਿਲੇ ’ਚ ਕੋਰੋਨਾ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਸ਼ਨੀਵਾਰ ਨੂੰ ਸਿਹਤ ਵਿਭਾਗ ਨੇ ਫਰੀਦਕੋਟ ਦੀ ਲੈਬਾਰਟਰੀ ਤੋਂ ਆਈ ਰਿਪੋਰਟ ਦੇ ਬਾਅਦ ਇਕ ਪਰਿਵਾਰ ਦਾ ਪਿਓ-ਪੁੱਤਰ ਸਮੇਤ ਪੰਜ ਨੂੰ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤਰ੍ਹਾਂ ਜ਼ਿਲੇ ’ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 147 ਹੋ ਗਈ ਹੈ।

ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਮਰੀਜ਼ਾਂ ਵਿਚ ਜ਼ਿਲੇ ਦੇ ਕਸਬਾ ਪੱਤੋ ਹੀਰਾ ਸਿੰਘ, ਪਿੰਡ ਮਾਛੀਕੇ, ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਅਤੇ ਕਸਬਾ ਧਰਮਕੋਟ ਵਿਚ ਇਕ ਹੀ ਪਰਿਵਾਰ ਦੇ ਦੋ ਮੈਂਬਰਾਂ ਨੂੰ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੀੜਤਾਂ ਨੂੰ ਰਿਪੋਰਟ ਸਬੰਧੀ ਸਿਹਤ ਵਿਭਾਗ ਵਲੋਂ ਸੂਚਿਤ ਕਰਨ ਸਮੇਤ ਤੈਅ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਇਕਾਂਤਵਾਸ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਪਾਜ਼ੇਟਿਵ ਕਰੀਬੀਆਂ ਦੇ ਵੀ ਸੈਂਪਲ ਲਏ ਜਾ ਰਹੇ ਹਨ, ਤਾਂ ਕਿ ਦੂਸਰੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।


Bharat Thapa

Content Editor

Related News