ਗੁਰਦਾਸਪੁਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਗੁਜਰਾਤ 'ਚ ਮੌਤ, ਵੀਡੀਓ ਬਣਾ ਮੰਗੀ ਸੀ ਮਦਦ

Thursday, Aug 25, 2022 - 06:09 PM (IST)

ਗੁਰਦਾਸਪੁਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਗੁਜਰਾਤ 'ਚ ਮੌਤ, ਵੀਡੀਓ ਬਣਾ ਮੰਗੀ ਸੀ ਮਦਦ

ਗੁਰਦਾਸਪੁਰ (ਗੁਰਪ੍ਰੀਤ) - ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਦੀਨਾਨਗਰ ਦੇ ਪਿੰਡ ਮੁਨੰਨਾਵਾਲੀ ’ਚ ਉਸ ਸਮੇਂ ਸੋਗ ਦੀ ਲਹਿਰ ਪੈਦਾ ਹੋ ਗਈ, ਜਦੋਂ ਗੁਜਰਾਤ ਗਏ ਉਸ ਪਿੰਡ ਦੇ ਨੌਜਵਾਨ ਦੀਪਕ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਜਾਣ ਦੀ ਸੂਚਨਾ ਮਿਲੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ 5 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰਕ ਮੈਬਰਾਂ ਨੇ ਦੀਪਕ ਦਾ ਕਤਲ ਹੋਣ ਦੇ ਦੋਸ਼ ਲਗਾਏ ਹਨ। 

ਪੜ੍ਹੋ ਇਹ ਵੀ ਖ਼ਬਰ: ਸ਼ਰਮਨਾਕ: ਪਠਾਨਕੋਟ ’ਚ ਗੁੱਜਰ ਨੇ ਮਾਂ ਨਾਲ ਮਿਲ ਘਰਵਾਲੀ ਨੂੰ ਕੁੱਟ-ਕੁੱਟ ਕੀਤਾ ਅੱਧਮਰੀ, ਵੀਡੀਓ ਵਾਇਰਲ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਦੀਪਕ ਦੀ ਮੌਤ ਕੋਈ ਦੁਰਘਟਨਾ ਨਹੀਂ ਹੈ ਸਗੋਂ ਉਸਦਾ ਕਤਲ ਕੀਤਾ ਗਿਆ ਹੈ। ਪ੍ਰਸ਼ਾਸਨ ਕੋਲ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਦੀਪਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਦੀਪਕ ਕਰੀਬ 2 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਗੁਜਰਾਤ ਵਿਖੇ ਨੌਕਰੀ ਕਰਨ ਗਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਦੀਪਕ ਨੇ ਆਪਣੀ ਮੌਤ ਤੋਂ ਪਹਿਲਾਂ ਵੀਡੀਓ ਬਣਾ ਕੇ ਵੀ ਵਾਇਰਲ ਕੀਤੀ ਸੀ, ਜਿਸ ਵਿੱਚ ਉਹ ਮਦਦ ਮੰਗ ਰਿਹਾ ਸੀ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਸ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ 4 ਸਾਲਾ ਹਰਨਵ ਨੇ ਤੋੜਿਆ ਵਿਸ਼ਵ ਰਿਕਾਰਡ, ਟੀ. ਵੀ. ਵੇਖਣ ਦੀ ਚੇਟਕ ਦਾ ਇੰਝ ਲਿਆ ਲਾਹਾ


author

rajwinder kaur

Content Editor

Related News