ਪੰਜਾਬ ਪੁਲਸ ਨੇ ਕੱਸਿਆ ਨਸ਼ਾ ਤਸਕਰਾਂ ''ਤੇ ਸ਼ਿਕੰਜਾ, ਹੈਰੋਇਨ ਸਣੇ 5 ਸਮੱਗਲਰ ਗ੍ਰਿਫ਼ਤਾਰ
Sunday, Jan 12, 2025 - 12:14 PM (IST)
ਜਲੰਧਰ (ਕੁੰਦਨ, ਪੰਕਜ, ਵਰੁਣ)- ਨਸ਼ਾ ਤਸਕਰਾਂ 'ਤੇ ਹੋਰ ਸ਼ਿਕੰਜਾ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਇਕ ਇਤਲਾਹ 'ਤੇ ਕਾਜ਼ੀ ਮੰਡੀ ਤੋਂ ਸੂਰਿਆ ਐਨਕਲੇਵ ਦੇ ਖੇਤਰਾਂ ਵਿੱਚ ਗਸ਼ਤ ਕੀਤੀ, ਜਿਸ ਦੌਰਾਨ ਅਮਨਦੀਪ ਉਰਫ਼ ਬੰਟੀ ਅਤੇ ਸੋਮਾ ਰਾਣੀ ਵਜੋਂ ਜਾਣੇ ਜਾਂਦੇ ਦੋ ਵਿਅਕਤੀਆਂ ਨੂੰ ਰੋਕਿਆ ਗਿਆ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਚੈਕਿੰਗ ਦੌਰਾਨ ਉਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਉਪਰੰਤ ਥਾਣਾ ਰਾਮਾਮੰਡੀ, ਜਲੰਧਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-61-85 ਅਧੀਨ ਮੁਕੱਦਮਾ ਨੰਬਰ 294 ਮਿਤੀ 31 ਦਸੰਬਰ 2024 ਦਰਜ ਕੀਤਾ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਅਗਲੇਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਨਸ਼ੇ ਦੇ ਵੱਡੇ ਨੈੱਟਵਰਕ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ : ਜਲੰਧਰ ਦਾ ਮੇਅਰ ਬਣਦੇ ਹੀ ਐਕਸ਼ਨ 'ਚ ਵਿਨੀਤ ਧੀਰ, ਦਿੱਤਾ ਵੱਡਾ ਬਿਆਨ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਨੇ ਤਿੰਨ ਹੋਰ ਵਿਅਕਤੀਆਂ ਰਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਕਰਨ ਕੁਮਾਰ ਪੁੱਤਰ ਦਲਜੀਤ ਕੁਮਾਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਸਰਜੀਤ ਸਿੰਘ ਵਾਸੀ ਗੰਨਾ ਪਿੰਡ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ 200 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਵਿਚ ਮੁੜ ਹੋਵੇਗੀ ਜ਼ਿਮਨੀ ਚੋਣ, ਛਿੜੀ ਨਵੀਂ ਚਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e