ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਚੋਣ ਕਮਿਸ਼ਨ ਵੱਲੋਂ ਹਟਾਏ ਗਏ 5 SSPs ਨੂੰ ਮਿਲੀਆਂ ਤਾਇਨਾਤੀਆਂ

04/13/2024 8:50:01 AM

ਚੰਡੀਗੜ੍ਹ (ਅੰਕੁਰ): ਪੰਜਾਬ ਵਿਚ ਚੋਣ ਕਮਿਸ਼ਨ ਵੱਲੋਂ ਪਿਛਲੇ ਦਿਨੀਂ ਹਟਾਏ ਗਏ 5 ਐੱਸ.ਐੱਸ.ਪੀਜ਼. ਨੂੰ ਨਿਯੁਕਤੀ ਮਿਲ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ 4 ਪੀ.ਪੀ.ਐੱਸ. ਅਧਿਕਾਰੀ ਅਤੇ ਇਕ ਅਧਿਕਾਰੀ ਦੇ ਪਰਿਵਾਰਕ ਮੈਂਬਰ ਸਿਆਸਤ ਨਾਲ ਸਬੰਧਤ ਸਨ। ਇਸ ਕਾਰਨ ਉਨ੍ਹਾਂ ਨੂੰ ਹਟਾ ਦਿੱਤਾ ਗਿਆ। ਜਿਨ੍ਹਾਂ ਵਿਚ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਵਿਖੇ ਇਹ ਅਧਿਕਾਰੀ ਤਾਇਨਾਤ ਸਨ। 

ਇਹ ਖ਼ਬਰ ਵੀ ਪੜ੍ਹੋ - ਚੋਣ ਕਮਿਸ਼ਨ ਕੋਲ ਪਹੁੰਚੀ ਜਲੰਧਰ ਦੇ 2 ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ

ਹੁਕਮ ਮੁਤਾਬਕ ਵਰਿੰਦਰ ਸਿੰਘ ਬਰਾੜ ਨੂੰ ਏ.ਆਈ.ਜੀ. ਐੱਨ.ਆਰ.ਆਈ. ਲੁਧਿਆਣਾ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਫਾਜ਼ਿਲਕਾ ਦੇ ਐੱਸ.ਐੱਸ.ਪੀ. ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹਰਕਮਲ ਪ੍ਰੀਤ ਸਿੰਘ ਖੱਖ ਨੂੰ ਕਮਾਂਡੈਂਟ 27ਵਾਂ ਪੀ.ਏ.ਪੀ.ਜਲੰਧਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਮਾਲੇਰਕੋਟਲਾ ਦੇ ਐੱਸ.ਐੱਸ.ਪੀ. ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਪਠਾਨਕੋਟ ਦੇ ਐੱਸ.ਐੱਸ.ਪੀ. ਦੇ ਅਹੁਦੇ ਤੋਂ ਹਟਾਏ ਗਏ ਦਲਜਿੰਦਰ ਸਿੰਘ ਨੂੰ ਏ.ਆਈ.ਜੀ. ਸੀ.ਆਈ.ਡੀ. ਜਲੰਧਰ ਤਾਇਨਾਤ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦੇ ਵਿਰੋਧ ਮਗਰੋਂ ਕੈਮਰੇ ਮੂਹਰੇ ਆਏ ਹੰਸ ਰਾਜ ਹੰਸ, ਕਹਿ ਦਿੱਤੀਆਂ ਇਹ ਗੱਲਾਂ (ਵੀਡੀਓ)

ਇਸੇ ਤਰ੍ਹਾਂ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਦੇ ਅਹੁਦੇ ਤੋਂ ਹਟਾਏ ਗਏ ਮੁਖਵਿੰਦਰ ਸਿੰਘ ਭੁੱਲਰ ਨੂੰ ਹੁਣ ਏ.ਆਈ.ਜੀ. ਏ.ਜੀ.ਟੀ.ਐੱਫ. ਜਲੰਧਰ ਲਾਇਆ ਗਿਆ ਹੈ। ਬਠਿੰਡਾ ਦੇ ਐੱਸ.ਐੱਸ.ਪੀ. ਹਰਮਨਬੀਰ ਸਿੰਘ ਗਿੱਲ ਨੂੰ ਪੀਏਪੀ 75ਵੀਂ ਬਟਾਲੀਅਨ ਦਾ ਕਮਾਂਡੈਂਟ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬਾ ਸਿੰਘ ਪੀ.ਪੀ.ਐੱਸ. ਨੂੰ ਕਮਾਂਡੇਂਟ-5 ਆਈ.ਆਰ.ਬੀ. ਅੰਮ੍ਰਿਤਸਰ ਲਗਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra