ਮੋਹਾਲੀ ''ਚੋਂ ਗ੍ਰਿਫਤਾਰ ਬੱਬਰ ਖਾਲਸਾ ਦੇ 5 ਅੱਤਵਾਦੀ 4 ਦਿਨਾਂ ਦੇ ਰਿਮਾਂਡ ''ਤੇ
Monday, Apr 01, 2019 - 12:25 PM (IST)
ਮੋਹਾਲੀ (ਕੁਲਦੀਪ) : ਸਟੇਟ ਆਪਰੇਸ਼ਨ ਸੈੱਲ ਮੋਹਾਲੀ ਵਲੋਂ ਐਤਵਾਰ ਨੂੰ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਸਬੰਧਿਤ ਗ੍ਰਿਫਤਾਰ ਕੀਤੇ 5 ਅੱਤਵਾਦੀਆਂ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 4 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਂ ਮੁਲਜ਼ਮਾਂ ਨੂੰ 4 ਅਪ੍ਰੈਲ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ 'ਚ ਹਰਵਿੰਦਰ ਸਿੰਘ, ਸੁਲਤਾਨ ਸਿੰਘ, ਕਰਮਜੀਤ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਪ੍ਰੀਤ ਸ਼ਾਮਲ ਹਨ। ਮੋਹਾਲੀ ਪੁਲਸ ਨੇ 5 ਮੁਲਜ਼ਮਾਂ ਨੂੰ ਫੇਜ਼-6 ਮੋਹਾਲੀ ਸਥਿਤ ਦਾਰਾ ਸਟੂਡੀਓ ਨੇੜਿਓਂ ਵਾਲੇ ਪਾਰਕ 'ਚੋਂ ਗ੍ਰਿਫਤਾਰ ਕੀਤਾ ਸੀ। ਪੁਲਸ ਵਲੋਂ ਮੁਲਜ਼ਮਾਂ ਤੋਂ ਸ਼ੁਰੂਆਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬੀਤੇ ਸਮੇਂ ਦੌਰਾਨ ਪੰਜਾਬ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੇ ਨਾਲ-ਨਾਲ ਕੁਝ ਹਿੰਦੂ ਨੇਤਾ ਅਤੇ ਡੇਰਾ ਸੱਚਾ ਸੌਦਾ ਨਾਲ ਸਬੰਧਿਤ ਕੁਝ ਲੋਕ ਉਨ੍ਹਾਂ ਦੇ ਨਿਸ਼ਾਨੇ 'ਤੇ ਸਨ।