ਪਠਾਨਕੋਟ ''ਚ ਵੱਡੀ ਵਾਰਦਾਤ, ਢਾਬੇ ''ਤੇ ਬੈਠੇ ਨੌਜਵਾਨਾਂ ''ਤੇ 5 ਤੋਂ 6 ਵਿਅਕਤੀਆਂ ਨੇ ਚਲਾਈਆਂ ਗੋਲੀਆਂ
Saturday, Mar 30, 2024 - 06:19 PM (IST)

ਪਠਾਨਕੋਟ (ਧਰਮਿੰਦਰ)- ਪਠਾਨਕੋਟ ਦੇ ਸਰਨਾ 'ਚ ਇੱਕ ਢਾਬੇ 'ਤੇ ਮੌਜੂਦ ਨੌਜਵਾਨਾਂ 'ਤੇ 5 ਤੋਂ 6 ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਈਆਂ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਵੱਲੋਂ 7 ਰਾਊਂਡ ਫਾਇਰ ਕੀਤੇ ਗਏ, ਜਿਸ 'ਚ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ ਹਨ।ਜਿਨ੍ਹਾਂ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੋਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਰੈਫਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ
ਪੁਲਸ ਦੇ ਉੱਚ ਅਧਿਕਾਰੀ ਵਲੋਂ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਤੋਂ ਬਾਅਦ ਹੀ ਹਮਲੇ ਦੇ ਅਸਲ ਕਾਰਨ ਅਤੇ ਹਮਲਾਵਰਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ : SGPC ਨੇ ਜਰਨਲ ਇਜਲਾਸ 'ਚ ਪਾਸ ਕੀਤੇ ਸ਼ੋਕ ਮਤੇ, ਬੇਅਦਬੀ ਮਾਮਲੇ 'ਚ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8