ਭਾਰਤ-ਪਾਕਿ ਜੰਗਬੰਦੀ ਦਾ ਅਸਰ, ਪਾਕਿਸਤਾਨ ਤੋਂ ਆਏ ਡਰਾਈ ਫਰੂਟ ਦੇ 5 ਟਰੱਕ
Saturday, May 17, 2025 - 12:28 PM (IST)

ਅੰਮ੍ਰਿਤਸਰ (ਨੀਰਜ)- ਭਾਰਤ-ਪਾਕਿ ’ਚ ਜੰਗਬੰਦੀ ਤੋਂ ਬਾਅਦ ਇਸ ਦੇ ਹਾਂ-ਪੱਖੀ ਪ੍ਰਭਾਵ ਦੇਖਣ ਨੂੰ ਮਿਲ ਰਹੇ ਹਨ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਨੂੰ ਅਫਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਡਰਾਈ ਫਰੂਟ ਦੇ 5 ਟਰੱਕ ਆਈ. ਸੀ. ਪੀ. ਅਟਾਰੀ ਸਰਹੱਦ ’ਤੇ ਪਹੁੰਚੇ ਹਨ। ਆਈ. ਸੀ. ਪੀ. ਦੀ ਜੇਕਰ ਗੱਲ ਕਰੀਏ ਤਾਂ ਅਫਗਾਨਿਸਤਾਨ ਅਤੇ ਭਾਰਤ ਵਿਚਕਾਰ ਡਰਾਈ ਫਰੂਟ ਭਾਰੀ ਮਾਤਰਾ ’ਚ ਦਰਾਮਦ ਕੀਤੇ ਜਾਂਦੇ ਹਨ ਅਤੇ ਅਫਗਾਨਿਸਤਾਨ ਤੋਂ ਡਰਾਈ ਫਰੂਟ ਲੈ ਕੇ ਜਾਣ ਵਾਲੇ ਟਰੱਕ ਪਾਕਿਸਤਾਨ ਦੇ ਰਸਤੇ ਭਾਰਤ ਦੇ ਆਈ. ਸੀ. ਪੀ ਜਾਂਦੇ ਹਨ ਪਰ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਸ਼ੁਰੂ ਹੋਈ ਤਾਂ ਪਾਕਿਸਤਾਨ ਨੇ ਇਨ੍ਹਾਂ ਟਰੱਕਾਂ ਨੂੰ ਵੀ ਰੋਕ ਦਿੱਤਾ, ਜਿਸ ਕਾਰਨ 40 ਤੋਂ 45 ਟਰੱਕ ਅਫਗਾਨਿਸਤਾਨ ਵਾਪਸ ਚਲੇ ਗਏ ਅਤੇ ਵੱਡੀ ਮਾਤਰਾ ’ਚ ਸਾਮਾਨ ਵੀ ਖਰਾਬ ਹੋ ਗਿਆ।
ਇਹ ਵੀ ਪੜ੍ਹੋ- Punjab: ਸ਼ਰਮਨਾਕ ਪਤੀ ਨੇ ਗੁਆਂਢ 'ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ ਨੇ ਬਣਾ ਲਈ ਵੀਡੀਓ
ਇਸ ਵੇਲੇ ਜਿਵੇਂ-ਜਿਵੇਂ ਹਾਲਾਤ ਆਮ ਹੁੰਦੇ ਜਾ ਰਹੇ ਹਨ, ਪਾਕਿਸਤਾਨ ਵੀ ਭਾਰਤ ਨਾਲ ਆਮ ਹਾਲਾਤ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਕੱਲ ਵੀ ਪਾਕਿਸਤਾਨ ਵਾਲੇ ਪਾਸਿਓਂ ਬੀ. ਐੱਸ. ਐੱਫ. ਨੇ ਇਕ ਜਵਾਨ ਨੂੰ ਰਿਹਾਅ ਕਰ ਦਿੱਤਾ, ਜੋ ਗਲਤੀ ਨਾਲ ਪਾਕਿਸਤਾਨੀ ਖੇਤਰ ’ਚ ਦਾਖਲ ਹੋ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚੇਤਾਵਨੀ, ਪੜ੍ਹੋ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8