ਦੇਹ ਵਪਾਰ ਦਾ ਧੰਦਾ ਚਲਾਉਣ ਵਾਲਿਆਂ ''ਤੇ ਪੁਲਸ ਦੀ ਵੱਡੀ ਕਾਰਵਾਈ, 5 ਔਰਤਾਂ ਤੇ ਹੋਟਲ ਮਾਲਕ ਗ੍ਰਿਫ਼ਤਾਰ
Sunday, Jul 20, 2025 - 10:47 AM (IST)

ਅੰਮ੍ਰਿਤਸਰ (ਜਸ਼ਨ)- ਸੁਲਤਾਨਵਿੰਡ ਰੋਡ ਸਥਿਤ ਇਕ ਹੋਟਲ ਗ੍ਰੈਂਡ ਵਾਟਿਕਾ ’ਤੇ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਸ਼ੁੱਕਰਵਾਰ ਦੇਰ ਰਾਤ ਛਾਪੇਮਾਰੀ ਕੀਤੀ। ਸੂਚਨਾ ਮਿਲੀ ਸੀ ਕਿ ਉਕਤ ਹੋਟਲ ’ਚ ਲੜਕੀਆਂ ਦੀ ਮਜ਼ਬੂਰੀ ਦਾ ਫਾਇਦਾ ਉਠਾ ਕੇ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਪੁਲਸ ਵੱਲੋਂ ਹੋਟਲ ’ਤੇ ਛਾਪੇਮਾਰੀ ਕਰਨ ਤੋਂ ਬਾਅਦ ਪੰਜ ਔਰਤਾਂ ਅਤੇ ਹੋਟਲ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਪੂਰੀ ਕਾਰਵਾਈ ਦੀ ਅਗਵਾਈ ਥਾਣਾ ਬੀ ਡਵੀਜ਼ਨ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਔਲਖ ਨੇ ਕੀਤੀ। ਪੁਲਸ ਨੇ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਚੌਕ ਪ੍ਰਯਾਗ ਦਾਸ, ਘਿਓ ਮੰਡੀ ਚੌਕ ਅਤੇ ਹੋਰ ਥਾਵਾਂ ਸਥਿਤ ਤਿੰਨ ਹੋਟਲਾਂ ’ਚ ਵੀ ਕਾਰਵਾਈ ਕੀਤੀ ਸੀ, ਜਿੱਥੋਂ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਅਨੈਤਿਕ ਗਤੀਵਿਧੀਆਂ ਤਹਿਤ ਕਾਰਵਾਈ ਕੀਤੀ ਗਈ ਸੀ। ਇੰਸਪੈਕਟਰ ਔਲਖ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8