ਨਾਨਕੇ ਆਏ ਮਾਸੂਮ ਨਾਲ ਵਾਪਰਿਆ ਦਰਦਨਾਕ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਹੋਈ ਮੌਤ

Wednesday, Feb 01, 2023 - 03:27 PM (IST)

ਨਾਨਕੇ ਆਏ ਮਾਸੂਮ ਨਾਲ ਵਾਪਰਿਆ ਦਰਦਨਾਕ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਹੋਈ ਮੌਤ

ਸ਼ੇਰਪੁਰ/ਮਹਿਲ ਕਲਾਂ (ਸਿੰਗਲਾ) : ਹਲਕਾ ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿਖੇ ਇਕ ਬੱਚੇ ਦੀ ਕੋਠੇ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬੱਚੇ ਦੀ ਪਛਾਣ ਗੁਰਨੂਰ ਸਿੰਘ ਹੈਰੀ (5) ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਪੰਡੋਰੀ ਵੱਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੇੜਲੇ ਰਿਸ਼ਤੇਦਾਰ ਸਮਾਜਸੇਵੀ ਡਾ. ਹਰਬੰਸ ਸਿੰਘ ਗੁਰਮ ਨੇ ਦੱਸਿਆ ਕਿ ਗੁਰਨੂਰ ਆਪਣੀ ਮਾਤਾ ਨਾਲ ਨਾਨਕੇ ਪਿੰਡ ਸੰਘੇੜਾ ਵਿਖੇ ਮਿਲਣ ਆਇਆ ਹੋਇਆ ਸੀ।

ਇਹ ਵੀ ਪੜ੍ਹੋ- ਕੈਨੇਡਾ ਬੈਠੇ ਗੈਂਗਸਟਰ ਅਰਸ਼ ਡਾਲਾ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜਾਵੇਗੀ ਜਾਇਦਾਦ

ਇਸ ਦੌਰਾਨ ਕੋਠੇ 'ਤੇ ਖੇਡਦਾ-ਖੇਡਦਾ ਉਹ ਅਚਾਨਕ ਛੱਤ ਤੋਂ ਹੇਠਾਂ ਡਿੱਗ ਗਿਆ ਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀ ਹਾਲਤ 'ਚ ਨਾਨਕਾ ਪਰਿਵਾਰ ਨੇ ਪਹਿਲਾਂ ਉਸ ਨੂੰ ਸਿਵਲ ਹਸਪਤਾਲ, ਬਰਨਾਲਾ ਵਿਖੇ ਭਰਤੀ ਕਰਵਾਇਆ। ਫਿਰ ਬਾਅਦ 'ਚ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਉਸ ਨੂੰ ਫਰੀਦਕੋਟ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਫਾਜ਼ਿਲਕਾ ਦੇ ਨੌਜਵਾਨ ਰਾਮਚੰਦਰ ਨੇ ਫਤਿਹ ਕੀਤੀ ਦੱਖਣੀ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ 'Kilimanjaro'

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News