ਮੋਬਾਈਲ ਫੋਨ ਖੋਹਣ ਵਾਲੇ 2 ਮੁਲਜ਼ਮਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ
Tuesday, Nov 26, 2024 - 08:49 AM (IST)
ਲੁਧਿਆਣਾ (ਮਹਿਰਾ) : ਵਧੀਕ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਮੋਬਾਈਲ ਫੋਨ ਖੋਹਣ ਦੇ ਦੋਸ਼ ’ਚ ਮੁਲਜ਼ਮ ਪੁਨੀਤ ਸਿੰਘ ਨਿਵਾਸੀ ਸੁੰਦਰ ਨਗਰ ਅਤੇ ਰਿਸ਼ਭ ਕੁਮਾਰ ਨਿਵਾਸੀ ਸ਼ਿਵਪੁਰੀ ਲੁਧਿਆਣਾ ਨੂੰ 5-5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ 7-7 ਹਜ਼ਾਰ ਰੁਪਏ ਜੁਰਮਾਨਾ ਵੀ ਅਦਾ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਪੁਲਸ ਥਾਣਾ ਡਵੀਜ਼ਨ ਨੰ. 8 ਵੱਲੋਂ 22 ਅਕਤੂਬਰ 2019 ਨੂੰ ਮੋਬਾਈਲ ਝਪਟਮਾਰੀ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਗਿਆ ਸੀ।
ਸ਼ਿਕਾਇਤਕਰਤਾ ਸੁਮਿਤ ਕੁਮਾਰ ਦੇ ਬਿਆਨਾਂ ’ਤੇ ਪੁਲਸ ਨੇ ਪਹਿਲਾਂ ਅਣਪਛਾਤੇ ਸਨੈਚਰਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਸੀ। ਸ਼ਿਕਾਇਤਕਰਤਾ ਮੁਤਾਬਕ 21 ਅਕਤੂਬਰ ਨੂੰ ਜਦੋਂ ਉਹ ਦੁਪਹਿਰ 2.40 ਵਜੇ ਟੈਗੋਰ ਨਗਰ ’ਚ ਬਾਂਸਲ ਕਲੀਨਿਕ ਦੇ ਕੋਲ ਸੀ ਤਾਂ ਮੋਟਰਸਾਈਕਲ ਸਵਾਰ 2 ਨੌਜਵਾਨ ਉਸ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ। ਜਦੋਂ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਤਾਂ ਪੁਲਸ ਨੇ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਮੁਤਾਬਕ ਜਾਂਚ ਦੌਰਾਨ ਮੁਲਜ਼ਮ ਰਿਸ਼ਭ ਨੇ ਮੋਬਾਈਲ ਖੋਹਣ ਦਾ ਜ਼ੁਰਮ ਕਬੂਲ ਕਰਦੇ ਹੋਏ ਖੋਹਿਆ ਮੋਬਾਈਲ ਵੀ ਬਰਾਮਦ ਕਰਵਾ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8