ਪੰਜਾਬ ਪੁਲਸ ਦੇ ASI ਨੂੰ 5 ਸਾਲ ਦੀ ਕੈਦ, ਪੜ੍ਹੋ ਕੀ ਹੈ ਪੂਰਾ ਮਾਮਲਾ
Saturday, Mar 02, 2024 - 11:15 AM (IST)
ਲੁਧਿਆਣਾ (ਮਹਿਰਾ) : ਭ੍ਰਿਸ਼ਟਾਚਾਰ ਦੇ ਦੋਸ਼ ’ਚ ਜਗਤਪੁਰੀ ਥਾਣੇ ਦੇ ਏ. ਐੱਸ. ਆਈ. ਗੁਰਵਿੰਦਰ ਸਿੰਘ ਨਿਵਾਸੀ ਪਿੰਡ ਬਾਠ, ਤਰਨਤਾਰਨ ਨੂੰ ਵਧੀਕ ਸੈਸ਼ਨ ਜੱਜ ਡਾ. ਅਜੀਤ ਅੱਤਰੀ ਦੀ ਅਦਾਲਤ ਨੇ 5 ਸਾਲ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਕਤ ਧਾਰਾ ਤਹਿਤ 10 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ। ਇਸਤਗਾਸਾ ਧਿਰ ਮੁਤਾਬਕ 17 ਸਤੰਬਰ, 2018 ਨੂੰ ਵਿਜੀਲੈਂਸ ਬਿਊਰੋ ਨੇ ਜਗਤਪੁਰੀ ਥਾਣੇ ਦੇ ਏ. ਐੱਸ. ਆਈ. ਗੁਰਵਿੰਦਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ-7 ਤਹਿਤ ਮੁਕੱਦਮਾ ਦਰਜ ਕੀਤਾ ਸੀ।
ਸ਼ਿਕਾਇਕਰਤਾ ਕੇਤਨ ਚੋਪੜਾ ਮੁਤਾਬਕ ਉਹ ਲੁਧਿਆਣਾ ਦੇ ਇਕ ਸਥਾਨਕ ਕਾਲਜ ’ਚ ਪੜ੍ਹਦਾ ਸੀ ਅਤੇ ਉਸ ਦੇ ਪਿਤਾ ਨੇ ਹੈਬੋਵਾਲ ਥਾਣੇ ’ਚ ਰੋਹਿਤ ਨਿਵਾਸੀ ਰਘੁਬੀਰ ਪਾਰਕ ਖ਼ਿਲਾਫ਼ ਉਸ ਦੀ ਭੈਣ ਨੂੰ ਪਰੇਸ਼ਾਨ ਕਰਨ, ਜ਼ਬਰੀ ਅਗਵਾ ਕਰਨ ਅਤੇ ਛੇੜਛਾੜ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੇ ਪਿਤਾ ਨੇ ਵਾਰ-ਵਾਰ ਏ. ਐੱਸ. ਆਈ. ਗੁਰਵਿੰਦਰ ਸਿੰਘ ਨੂੰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ ਦੇ ਭੁੱਖੇ ਫੁੱਫੜ ਨੇ ਨਾਬਾਲਗ ਭਤੀਜੀ ਨੂੰ ਕੀਤਾ ਗਰਭਵਤੀ
14 ਸਤੰਬਰ, 2018 ਨੂੰ ਦੋਸ਼ੀ ਏ. ਐੱਸ. ਆਈ. ਨੇ ਉਨ੍ਹਾਂ ਨੂੰ ਦੱਸਿਆ ਕਿ ਮੁਲਜ਼ਮਾਂ ਦੀਆਂ ਜ਼ਮਾਨਤਾਂ ਅਦਾਲਤ ’ਚ ਲੱਗ ਚੁੱਕੀਆਂ ਹਨ ਅਤੇ ਉਹ ਉਨ੍ਹਾਂ ਦੀਆਂ ਜ਼ਮਾਨਤਾਂ ਰੱਦ ਹੋਣ ਤੋਂ ਬਾਅਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨਗੇ। ਮੁਲਜ਼ਮ ਏ. ਐੱਸ. ਆਈ. ਨੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ 3,000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ। ਸ਼ਿਕਾਇਤਕਰਤਾ ਕੇਤਨ ਚੋਪੜਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਨਾਲ ਸੰਪਰਕ ਕੀਤਾ ਅਤੇ ਏ. ਐੱਸ. ਆਈ. ’ਤੇ ਉਕਤ ਦੋਸ਼ ਲਾਇਆ। ਬਿਊਰੋ ਦੀ ਟੀਮ ਨੇ ਦੋਸ਼ੀ ਏ. ਐੱਸ. ਆਈ. ਗੁਰਵਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਫੜ੍ਹ ਕੇ ਗ੍ਰਿਫ਼ਤਾਰ ਕੀਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8