ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ''ਚ 5 ਸਾਲ ਦੀ ਕੈਦ

Monday, Apr 30, 2018 - 06:13 AM (IST)

ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ''ਚ 5 ਸਾਲ ਦੀ ਕੈਦ

ਮਾਨਸਾ, (ਮਨਜੀਤ ਕੌਰ)- ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ 'ਚ ਜ਼ਿਲਾ ਮਾਨਸਾ ਦੀ ਇਕ ਅਦਾਲਤ ਵੱਲੋਂ ਇਕ ਵਿਅਕਤੀ ਨੂੰ ਸਜ਼ਾ ਅਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਸਿਟੀ–2 ਮਾਨਸਾ ਦੀ ਪੁਲਸ ਨੇ 28 ਮਾਰਚ 2013 ਨੂੰ ਰਾਜ ਕੁਮਾਰ ਵਾਸੀ ਮਾਨਸਾ ਨੂੰ 500 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕਰ ਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਸੁਣਵਾਈ ਲਈ ਅਦਾਲਤ 'ਚ ਪੇਸ਼ ਕੀਤਾ, ਜਿਥੇ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵੱਲੋਂ ਉਕਤ ਵਿਅਕਤੀ ਨੂੰ ਦੋਸ਼ੀ ਮੰਨਦੇ ਹੋਏ ਉਸ ਨੂੰ 5 ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ 3 ਮਹੀਨੇ ਦੀ ਸਜ਼ਾ ਹੋਰ ਕੱਟਣੀ ਹੋਵੇਗੀ।
ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ
ਭਗਤਾ ਭਾਈ, 29 ਅਪ੍ਰੈਲ (ਪਰਵੀਨ)-ਥਾਣਾ ਦਿਆਲਪੁਰਾ ਪੁਲਸ ਨੇ ਗਿੰਦਰ ਸਿੰਘ ਵਾਸੀ ਦਿਆਲਪੁਰਾ ਤੋਂ 17 ਬੋਤਲਾਂ ਸ਼ਰਾਬ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਥਿਤ ਦੋਸ਼ੀ ਪਾਸੋਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀ ਜੋ ਕਿ ਉਸ ਨੇ 31 ਮਾਰਚ ਤੋਂ ਪਹਿਲਾਂ ਖ਼ਰੀਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਬਰ ਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਹੌਲਦਾਰ ਗੁਰਜੰਟ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਲਾਭ ਸਿੰਘ ਉਰਫ਼ ਲਵੀ ਵਾਸੀ ਜਲਾਲ ਦੇ ਘਰ ਛਾਪਾ ਮਾਰਿਆ ਅਤੇ ਉਸ ਕੋਲੋਂ 50 ਕਿਲੋ ਲਾਹਣ ਬਰਾਮਦ ਕੀਤੀ ਅਤੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


Related News