ਪਤੰਗਬਾਜ਼ੀ ਕਰਨ ਵਾਲੇ ਹੋ ਜਾਓ ਸਾਵਧਾਨ, 5 ਸਾਲ ਦੀ ਕੈਦ ਤੇ ਲੱਗੇਗਾ ਭਾਰੀ ਜੁਰਮਾਨਾ!

Saturday, Jan 04, 2025 - 03:25 PM (IST)

ਪਤੰਗਬਾਜ਼ੀ ਕਰਨ ਵਾਲੇ ਹੋ ਜਾਓ ਸਾਵਧਾਨ, 5 ਸਾਲ ਦੀ ਕੈਦ ਤੇ ਲੱਗੇਗਾ ਭਾਰੀ ਜੁਰਮਾਨਾ!

ਗੁਰਦਾਸਪੁਰ(ਹਰਮਨ, ਵਿਨੋਦ)- ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਪਤੰਗਬਾਜ਼ੀ ਲਈ ਚਾਈਨਾ ਡੋਰ (ਸਿੰਥੈਟਿਕ ਡੋਰ) ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ

ਵਧੀਕ ਡਿਪਟੀ ਕਮਿਸ਼ਨਰ ਸ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਨੂੰ ਰੋਕਣ ਲਈ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸਿੰਥੈਟਿਕ ਡੋਰ ਦੀ ਵਿੱਕਰੀ ਜਾਂ ਵਰਤੋਂ ਕਰੇਗਾ ਉਸ ਖ਼ਿਲਾਫ਼ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਇਹ ਵੀ ਪੜ੍ਹੋ- ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ

ਉਨ੍ਹਾਂ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News