ਅਮਰੀਕਾ ਤੋਂ Deport ਹੋ ਕੇ ਟਾਂਡਾ ਦੇ ਪਰਤੇ 5 ਨੌਜਵਾਨ, ਸੁਣਾਈ ਦਰਦਭਰੀ ਹੱਡਬੀਤੀ
Sunday, Feb 16, 2025 - 06:11 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਮੋਮੀ, ਜਸਵਿੰਦਰ)-ਗੈਰ-ਕਾਨੂੰਨੀ ਤਰੀਕੇ ਨਾਲ ਟਰੈਵਲ ਏਜੰਟਾਂ ਵੱਲੋਂ ਅਮਰੀਕਾ ’ਚ ਦਾਖ਼ਲ ਕਰਵਾਏ ਗਏ ਭਾਰਤੀਆਂ ਵਿਚੋਂ ਡਿਪੋਰਟ ਹੋਏ ਟਾਂਡਾ ਦੇ 5 ਨੌਜਵਾਨ ਅੱਜ ਸਵੇਰੇ ਆਪਣੇ ਪਰਿਵਾਰਾਂ ਨੂੰ ਮਿਲੇ। ਅੰਮ੍ਰਿਤਸਰ ਏਅਰਪੋਰਟ ਤੋਂ ਲਿਆਂਦੇ ਗਏ ਇਨ੍ਹਾਂ ਨੌਜਵਾਨਾਂ ਵਿਚ ਦਲਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੁਰਾਲਾ ਕਲਾਂ, ਹਰਮਨਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਚੌਹਾਨਾਂ, ਹਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਮੁਹੱਲਾ ਬਾਰਾਂਦਰੀ ਟਾਂਡਾ, ਦਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨੰਗਲੀ (ਜਲਾਲਪੁਰ), ਮਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰਬਰ-4 ਮਿਆਣੀ ਸ਼ਾਮਲ ਸਨ। ਇਨ੍ਹਾਂ ਨੌਜਵਾਨਾਂ ਨੂੰ ਡੀ. ਐੱਸ. ਪੀ. ਦਫਤਰ ਟਾਂਡਾ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ, ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਕੀਤਾ।
ਇਸ ਮੌਕੇ ਸਾਰੇ ਨੌਜਵਾਨਾਂ ਨੇ ਜਿੱਥੇ ਭਾਵੁਕਤਾ ਭਰੇ ਮਾਹੌਲ ਵਿਚ ਅਮਰੀਕਾ ਜਾਣ ਦੇ ਸਫ਼ਰ ਅਤੇ ਡੌਂਕੀ ਦੀਆਂ ਦੁਸ਼ਵਾਰੀਆਂ ਅਤੇ ਜ਼ੰਜੀਰਾਂ ਵਿਚ ਜਕੜ ਭਾਰਤ ਵਾਪਸੀ ਬਾਰੇ ਦੱਸਿਆ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਆਖਿਆ ਕਿ ਸਰਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਮਦਦ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਇਨ੍ਹਾਂ ਦੀ ਰਕਮ ਵਾਪਸ ਕਰਵਾਉਣ ਦੇ ਉੱਦਮ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਦੇ ਢਿੱਡ ’ਚ ਮਾਰੀਆਂ ਲੱਤਾਂ, ਜਨਮ ਪਿੱਛੋਂ ਨਵਜਾਤ ਦੀ ਹੋਈ ਮੌਤ
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਨੌਜਵਾਨਾਂ ਨੂੰ ਲੈ ਕੇ ਪੰਜਾਬ 'ਚ ਮਚੀ ਹਲਚਲ, ਏਜੰਟ ਦੇ ਸਹੁਰੇ ਘਰ ਜਾ ਕੇ ਪਾ 'ਤੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e