SAD ਨੂੰ ਵੱਡਾ ਝਟਕਾ, ਵਿਧਾਇਕ ਬੁਲਾਰੀਆ ਦੀ ਅਗਵਾਈ ’ਚ 50 ਪਰਿਵਾਰ ਕਾਂਗਰਸ ’ਚ ਸ਼ਾਮਲ
Saturday, May 22, 2021 - 10:30 PM (IST)
ਅੰਮ੍ਰਿਤਸਰ(ਸਰਬਜੀਤ)- ਹਲਕਾ ਦੱਖਣੀ ਅਧੀਨ ਆਉਂਦੀ ਵਾਰਡ ਨੰਬਰ 37 ਦੇ ਕੌਂਸਲਰ ਗਗਨਦੀਪ ਸਿੰਘ ਸਹਿਜਰਾ ਦੀ ਪ੍ਰੇਰਨਾ ਸਦਕਾ ਅੱਜ 50 ਦੇ ਕਰੀਬ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਲ ਹੋ ਗਏ। ਇਸ ਦੌਰਾਨ ਸ਼ਾਮਲ ਹੋਏ ਸਾਥੀਆਂ ਦਾ ਸਿਰੋਪਾਓ ਪਾ ਕੇ ਜਿੱਥੇ ਵਿਧਾਇਕ ਬੁਲਾਰੀਆ ਅਤੇ ਕੌਂਸਲਰ ਸਹਿਜਰਾ ਨੇ ਸੁਆਗਤ ਕੀਤਾ, ਉਥੇ ਹੀ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕੇ ਕਾਂਗਰਸ ’ਚ ਸ਼ਾਮਲ ਹੋਣ ’ਤੇ ਇਨ੍ਹਾਂ ਸਾਥੀਆਂ ਨੂੰ ਸਮਾਂ ਆਉਣ ’ਤੇ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਦੌਰਾਨ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆਂ ਨੂੰ ਅਕਾਲੀ ਦਲ ਛੱਡ ਕੇ ਆਏ ਜਨਰਲ ਸਕੱਤਰ ਰਾਜਪਾਲ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਅਪਨਾਉਂਦੇ ਹੋਏ ਪਾਰਟੀ ਦੀ ਤਨ ਮਨ ਧਨ ਨਾਲ ਸੇਵਾ ਕਰਨਗੇ ਅਤੇ ਕਾਂਗਰਸ ਪਾਰਟੀ ਵਿਚ ਵਿਧਾਇਕ ਬੁਲਾਰੀਆ ਦਾ ਕੱਦ ਹੋਰ ਵੀ ਉੱਚਾ ਕਰਨਗੇ।
ਇਸ ਦੌਰਾਨ ਵਿਧਾਇਕ ਬੁਲਾਰੀਆ ਨੇ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਵੈਕਸੀਨ ਕਰਵਾਉਣ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ।
ਇਸ ਦੌਰਾਨ ਵਿਧਾਇਕ ਬੁਲਾਰੀਆ ਨੇ ਕੇਂਦਰ ਵੱਲੋਂ ਸੂਬਾ ਸਰਕਾਰਾਂ ’ਤੇ ਕੀਤੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਦੇ ਕੋਨੇ-ਕੋਨੇ ਵਿਚ ਵੈਕਸੀਅਨ ਸਮੇਂ-ਸਮੇਂ ’ਤੇ ਪਹੁੰਚਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਜ਼ਿਲੇ ਵਿਚ ਕੋਰੋਨਾ ਮਹਾਮਾਰੀ ਦੀ ਮਾਰ ਨਾਲ ਮਰੇ ਹੋਏ ਲੋਕਾਂ ਦੀਆਂ ਲਾਸ਼ਾਂ ਨਹਿਰਾਂ ਵਿਚ ਨਹੀਂ ਤੈਰ ਰਹੀਆਂ ਹਨ।
ਇਸ ਮੌਕੇ ਦਰਸ਼ਨ ਸਿੰਘ ਸੁਲਤਾਨਵਿੰਡ, ਬਲਾਕ ਪ੍ਰਧਾਨ ਟਹਿਲ ਸਿੰਘ, ਸੁਰਜੀਤ ਸਿੰਘ ਸਹਿਜਰਾ ,ਅਰਵਿੰਦਰ ਪਾਲ ਸਿੰਘ ਭਾਟੀਆ, ਲਵਲੀ ਆਸ਼ਟ ਤੋਂ ਇਲਾਵਾ ਸ਼ਾਮਲ ਹੋਏ ਸਾਥੀ ਗੁਰਪੂਰਨ ਸਿੰਘ ਨਾਗੀ, ਸਰਬਜੀਤ ਸਿੰਘ ਨਾਗੀ, ਮਣੀ ਨਾਗੀ, ਸ਼ਮਸ਼ੇਰ ਸਿੰਘ, ਬਲਵੰਤ ਸਿੰਘ ,ਕਸ਼ਮੀਰ ਸਿੰਘ ਦੋਧੀ ,ਇੰਦਰਜੀਤ ਸਿੰਘ ਬਿੱਟੂ ,ਲਖਬੀਰ ਸਿੰਘ, ਧਿਆਨ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ , ਰਾਜਿੰਦਰ ਸਿੰਘ, ਟਿੰਕੂ, ਰੂਬੀ ਸਹਿਜਰਾ, ਬੌਬੀ ਢਲਾਈ ਵਾਲੇ ਵੀ ਹਾਜ਼ਰ ਸਨ ।