ਪੰਜਾਬ 'ਚ 24 ਘੰਟਿਆਂ ਦੌਰਾਨ 'ਕੋਰੋਨਾ' ਕਾਰਨ 50 ਮਰੀਜ਼ਾਂ ਦੀ ਮੌਤ, 1136 ਦੀ ਰਿਪੋਰਟ ਪਾਜ਼ੇਟਿਵ
Monday, Aug 24, 2020 - 07:09 AM (IST)
ਚੰਡੀਗੜ੍ਹ,ਲੁਧਿਆਣਾ,(ਸਹਿਗਲ)- ਪੰਜਾਬ 'ਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅੱਜ 50 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਦੋਂਕਿ 1136 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ ਰਾਜ 'ਚ 1086 ਮਰੀਜ਼ਾਂ ਦੀ ਕੋਰੋਨਾ ਮਹਾਂਮਾਰੀ ਦੇ ਚਲਦੇ ਮੌਤ ਹੋ ਚੁੱਕੀ ਹੈ। ਜਦੋਂਕਿ 41779 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਚੰਡੀਗੜ੍ਹ ਹੈੱਡਕੁਆਟਰ ਦੀ ਰਿਪੋਰਟ ਮੁਤਾਬਕ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 374 ਮਰੀਜ਼ ਆਕਸੀਜਨ 'ਤੇ ਹਨ। ਜਦਕਿ 46 ਲੋਕ ਵੈਂਟੀਲੇਟਰ 'ਤੇ ਹਨ।
ਜਿਨ੍ਹਾਂ 50 ਲੋਕਾਂ ਦੀ ਅੱਜ ਮੌਤ ਹੋਈ ਹੈ ਉਨ੍ਹਾਂ 'ਚੋਂ ਪਟਿਆਲਾ ਤੋਂ 19, ਲੁਧਿਆਣਾ ਤੋਂ 9, ਜਲੰਧਰ ਤੋਂ 7, ਗੁਰਦਾਸਪੁਰ ਤੋਂ 6, ਫਿਰੋਜ਼ਪੁਰ-ਫਾਜ਼ਿਲਕਾ ਤੇ ਹੁਸ਼ਿਆਰਪੁਰ ਤੋਂ 2-2, ਕਪੂਰਥਲਾ, ਮੁਕਤਸਰ, ਸੰਗਰੂਰ ਤੇ ਤਰਤ ਤਾਰਨ ਤੋਂ 1-1 ਮਰੀਜ਼ ਦੀ ਮੌਤ ਹੋ ਗਈ। ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਜ਼ਿਲ੍ਹਿਆਂ ਤੋਂ ਸਹੀ ਫੀਡਬੈਕ ਨਾ ਮਿਲਣ ਕਾਰਨ ਰਿਪੋਰਟਾ ਦੇ ਅੰਕੜਿਆਂ 'ਚ ਵੱਡਾ ਫਰਕ ਪੈ ਜਾਂਦਾ ਹੈ। ਜ਼ਿਲ੍ਹਾ ਲੁਧਿਆਣਾ 'ਚ 2072 ਐਕਟਿਵ ਮਰੀਜ਼ ਦਸੇ ਜਾ ਰਿਹੇ ਹਨ ਤੇ ਚੰਡੀਗੜ੍ਹ ਤੋਂ ਜਾਰੀ ਕੋਵਿਡ-19 ਬੁਲੇਟਨ 'ਚ 2913 ਐਕਟਿਵ ਮਰੀਜ਼ ਹੋਣ ਦੀ ਗੱਲ ਕੀਤੀ ਜਾ ਰਹੀ ਹੈ। ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ 2226 ਮਰੀਜ਼ਾਂ ਨੂੰ ਹਸਪਤਾਲਾਂ ਤੋਂ ਛੁੱਟੀ ਮਿਲੀ ਹੈ।