ਤਿਉਹਾਰੀ ਸੀਜ਼ਨ ਮੱਦੇਨਜ਼ਰ 500 ਕਿਲੋ ਨਕਲੀ ਪਨੀਰ ਬਰਾਮਦ
Saturday, Oct 26, 2024 - 03:43 PM (IST)
ਹੁਸ਼ਿਆਰਪੁਰ (ਘੁੰਮਣ)- ਪਨੀਰ ਖਾਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਸਾਫ਼ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਖਾਧ ਪਦਾਰਥਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ, ਜਿਸ ’ਚ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਅਤੇ ਫੂਡ ਸੇਫਟੀ ਅਫ਼ਸਰ ਅਵਿਨਵ ਖੋਸਲਾ ਅਤੇ ਟੀਮ ਮੈਂਬਰ ਰਾਮ ਲੁਭਾਇਆ ਅਤੇ ਅਰਵਿੰਦਰ ਸਿੰਘ ਸ਼ਾਮਲ ਹਨ, ਵੱਲੋਂ ਟਾਂਡਾ ਰੋਡ ’ਤੇ ਦੁਸੜਕਾ ਨੇੜੇ ਦੂਜੇ ਜ਼ਿਲ੍ਹਿਆਂ ਤੋਂ ਆ ਰਹੀਆਂ ਗੱਡੀਆਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਇਕ ਵੱਡੇ ਟਰੱਕ ਨੂੰ ਰੋਕਿਆ ਗਿਆ, ਜਿਸ ’ਚ 250 ਕਿਲੋ ਦੇ ਕਰੀਬ ਪਨੀਰ ਫੜਿਆ ਗਿਆ। ਮਿਲੀ ਗੁਪਤ ਸੂਚਨਾ ਅਨੁਸਾਰ ਇਸ ਸਥਾਨ ਦੇ ਇਕ ਨੇੜਲੇ ਪਿੰਡ ਫਤਿਹਪੁਰ ਦੇ ਇਕ ਗੋਦਾਮ ’ਚ ਟੀਮ ਵੱਲੋਂ ਗਾਹਕ ਬਣ ਕੇ ਛਾਪਾ ਮਰਿਆ ਗਿਆ ਅਤੇ ਉਸ ਗੋਦਾਮ ’ਚੋਂ ਵੀ 200 ਤੋਂ 250 ਕਿਲੋ ਦੇ ਕਰੀਬ ਪਨੀਰ ਫੜਿਆ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾ ਰਿਹੈ ਭਿਆਨਕ ਬੀਮਾਰੀ ਦਾ ਖ਼ਤਰਾ, ਸਿਹਤ ਮਹਿਕਮੇ ਵੱਲੋਂ ਹਦਾਇਤਾਂ ਜਾਰੀ
ਇਨ੍ਹਾਂ ਵੱਖ-ਵੱਖ ਥਾਵਾਂ ਤੋਂ ਇਕੱਤਰ ਕੀਤੇ ਸੈਂਪਲ ਲੈਬ ਟੈਸਟ ਲਈ ਭੇਜ ਦਿੱਤੇ ਗਏ ਹਨ। ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਵੱਖ-ਵੱਖ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮਿਲਾਵਟਖੋਰਾਂ ਵਿਰੁੱਧ ਸਿਹਤ ਵਿਭਾਗ ਵੱਲੋਂ ਵਿੱਢੀ ਇਸ ਮੁਹਿੰਮ ’ਚ ਇਨ੍ਹਾਂ ਖ਼ਿਲਾਫ਼ ਸੂਚਨਾ ਦੇ ਕੇ ਆਪਣਾ ਬਣਦਾ ਹਿੱਸਾ ਪਾਉਣ ਤਾਂ ਜੋ ਲੋਕਾਂ ਨੂੰ ਸਹੀ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾ ਸਕੀਏ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8