ਪਿੰਡਾਂ 'ਚ ਮਰੀਜ਼ਾਂ ਦੀ ਸਹੂਲਤ ਲਈ ਮਾਨ ਸਰਕਾਰ ਦੀ ਵਿਸ਼ੇਸ਼ ਯੋਜਨਾ, ਇਨ੍ਹਾਂ 500 ਸਿਹਤ ਕੇਂਦਰਾਂ ਦਾ ਹੋਵੇਗਾ ਨਵੀਨੀਕਰਨ
Friday, Dec 15, 2023 - 02:53 PM (IST)
ਚੰਡੀਗੜ੍ਹ- ਪੰਜਾਬ ਸਰਕਾਰ ਪੇਂਡੂ ਸਿਹਤ ਸੇਵਾਵਾਂ ਨੂੰ ਵਾਧਾ ਦੇਣ ਲਈ ਵੱਡੀ ਗਿਣਤੀ ਵਿੱਚ ਸਹਾਇਕ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਬਦਲਣ ਦੀ ਯੋਜਨਾ ਬਣਾ ਰਹੀ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ ਆਉਂਦੇ ਇਹ ਕੇਂਦਰ ਅਕਸਰ ਦਵਾਈਆਂ ਦੀ ਘਾਟ ਅਤੇ ਮਾੜੇ ਬੁਨਿਆਦੀ ਢਾਂਚੇ ਨਾਲ ਜੂਝਦੇ ਪਾਏ ਜਾਂਦੇ ਹਨ। ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰਨ ਨਾਲ ਨਾ ਸਿਰਫ਼ ਪੇਂਡੂ ਖੇਤਰਾਂ ਵਿੱਚ ਦਵਾਈਆਂ ਅਤੇ ਕਲੀਨਿਕਲ ਸੇਵਾਵਾਂ ਦੀ ਸਪਲਾਈ ਮਜ਼ਬੂਤਹੋਵੇਗੀ, ਸਗੋਂ ਇਮਾਰਤਾਂ ਦੇ ਨਵੀਨੀਕਰਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਆਮ ਆਦਮੀ ਕਲੀਨਿਕ ਲੋਕਾਂ ਨੂੰ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਡਾਇਗਨੌਸਟਿਕਸ ਮੁਫ਼ਤ ਪ੍ਰਦਾਨ ਕਰਦੇ ਹਨ।
ਦੱਸਣਯੋਗ ਹੈ ਕਿ ਸੂਬੇ ਵਿਚ ਕੁੱਲ 664 ਆਮ ਆਦਮੀ ਕਲੀਨਿਕ ਹੈ, ਜਿਨ੍ਹਾਂ ਵਿਚ 236 ਸ਼ਹਿਰੀ ਅਤੇ 428 ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰ ਦੀ ਸਲਾਹ, ਜਾਂਚ ਅਤੇ ਨੁਸਖ਼ੇ ਦੇ ਅੰਤ ਤੋਂ ਅੰਤ ਤੱਕ ਡਿਜੀਟਲਾਈਜ਼ੇਸ਼ਨ ਦੇ ਨਾਲ ਆਈ.ਟੀ. ਸਮਰੱਥ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 80 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਲਗਭਗ 550 ਸਹਾਇਕ ਸਿਹਤ ਕੇਂਦਰ ਸੰਚਾਲਿਤ ਹਨ। ਇਨ੍ਹਾਂ ਵਿੱਚੋਂ 50 ਪਹਿਲਾਂ ਹੀ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬਾਕੀ ਬਚੇ 500 ਕੇਂਦਰਾਂ ਨੂੰ ਵੀ ਪੜਾਅਵਾਰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾਵੇਗਾ। ਜਿਵੇਂ ਕਿ ਅਗਲੇ ਮਹੀਨੇ ਆਮ ਆਦਮੀ ਕਲੀਨਿਕਾਂ ਦੇ ਪੜਾਅ-5 ਨੂੰ ਸ਼ੁਰੂ ਕਰਨ ਲਈ ਸੂਚੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਬਹੁਤ ਸਾਰੀਆਂ ਪੇਂਡੂ ਡਿਸਪੈਂਸਰੀਆਂ ਨੂੰ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਜਿੱਥੇ ਸਰਕਾਰ ਨੇ ਕਿਹਾ ਹੈ ਕਿ 100 ਹੋਰ ਆਮ ਆਦਮੀ ਕਲੀਨਿਕ ਤਿਆਰ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਕੰਢੀ ਖੇਤਰਾਂ ਵਿੱਚ 70 ਹੋਰ ਕਲੀਨਿਕ ਸਥਾਪਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਰੂਰਲ ਮੈਡੀਕਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਦੀਪਇੰਦਰ ਭਸੀਨ ਨੇ ਕਿਹਾ ਕਿ ਅਸੀਂ ਸਰਕਾਰ ਦੇ ਇਸ ਕਦਮ ਦਾ ਸਵਾਗਤ ਕਰਦੇ ਹਾਂ। ਪੰਚਾਇਤਾਂ ਅਧੀਨ ਚੱਲ ਰਹੀਆਂ ਪੇਂਡੂ ਡਿਸਪੈਂਸਰੀਆਂ 2006 ਤੋਂ ਅਣਗਹਿਲੀ ਦਾ ਸ਼ਿਕਾਰ ਹਨ। ਉਮੀਦ ਹੈ ਸਾਨੂੰ ਦਵਾਈਆਂ ਦੀ ਬਿਹਤਰ ਸਪਲਾਈ ਮਿਲੇਗੀ ਅਤੇ ਇਮਾਰਤਾਂ ਡਾਕਟਰਾਂ ਅਤੇ ਮਰੀਜ਼ਾਂ ਲਈ ਸੁਰੱਖਿਅਤ ਰਹਿਣਗੀਆਂ। ਡਾਇਗਨੌਸਟਿਕ ਸੇਵਾਵਾਂ ਪੇਂਡੂ ਡਿਸਪੈਂਸਰੀਆਂ ਵਿੱਚ ਗਾਹਕਾਂ ਦੀ ਗਿਣਤੀ ਵਿੱਚ ਵਾਧਾ ਕਰਨਗੀਆਂ।
ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਨੂੰ ਮਿਲਣ ਦੀ ਇੱਛਾ ਰਹਿ ਗਈ ਅਧੂਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।