501 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

Monday, Jan 22, 2018 - 06:13 AM (IST)

501 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫਾਜ਼ਿਲਕਾ, (ਨਾਗਪਾਲ)- ਥਾਣਾ ਸਦਰ ਦੀ ਪੁਲਸ ਨੇ ਪਿੰਡ ਨਵਾਂ ਸਲੇਮਸ਼ਾਹ 'ਚੋਂ 501 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। 
ਜਾਣਕਾਰੀ ਅਨੁਸਾਰ ਐੱਚ. ਸੀ. ਗੁਰਬਖਸ਼ ਸਿੰਘ 20 ਜਨਵਰੀ ਨੂੰ ਸਵੇਰੇ ਲਗਭਗ ਸਾਢੇ 5 ਵਜੇ ਜਦੋਂ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਗੁਪਤ ਸੂਚਨਾ ਮਿਲੀ ਕਿ ਸੁਖਚੈਨ ਸਿੰਘ, ਰਿੰਕੂ ਸਿੰਘ ਦੋਵੇਂ ਵਾਸੀ ਪਿੰਡ ਸੁਖੇਰਾ ਬੋਦਲਾ ਅਤੇ ਇਕ ਅਣਪਛਾਤਾ ਵਿਅਕਤੀ ਵਾਸੀ ਪਿੰਡ ਮਹਾਲਮ ਜੋ ਸ਼ਰਾਬ ਵੇਚਣ ਦੇ ਆਦੀ ਹਨ। ਜਦੋਂ ਪੁਲਸ ਨੇ ਪਿੰਡ ਨਵਾਂ ਸਲੇਮਸ਼ਾਹ 'ਚ ਰੇਡ ਕੀਤੀ ਤਾਂ ਉਥੋਂ 501 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।  
ਜਲਾਲਾਬਾਦ,  (ਨਿਖੰਜ, ਬਜਾਜ)-ਚੌਕੀ ਘੁਬਾਇਆ ਦੀ ਪੁਲਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਪਿੰਡ ਚੱਕ ਮੁਹੰਮਦੇ ਵਾਲਾ ਵਿਖੇ ਛਾਪੇਮਾਰੀ ਕਰ ਕੇ ਇਕ ਵਿਅਕਤੀ ਕੋਲੋਂ 200 ਲਿਟਰ ਨਾਜਾਇਜ਼ ਲਾਹਣ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। 
ਜਾਣਕਾਰੀ ਅਨੁਸਾਰ ਚੌਕੀ ਘੁਬਾਇਆ ਦੇ ਇੰਚਾਰਜ ਬਲਕਾਰ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਪਿੰਡ ਚੱਕ ਮੁਹੰਮਦੇ ਵਾਲਾ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਜਗਦੇਵ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਚੱਕ ਮੁਹੰਮਦੇ ਵਾਲਾ ਨਾਜਾਇਜ਼ ਸ਼ਰਾਬ ਤਿਆਰ ਕਰ ਕੇ ਵੇਚਣ ਦਾ ਆਦੀ ਹੈ। ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਕੋਲੋਂ ਲਾਹਣ ਬਰਮਾਦ ਕਰ ਕੇ ਉਸ ਨੂੰ ਗ੍ਰਿਫਤਾਰ ਲਿਆ ਹੈ, ਜਿਸ ਖਿਲਾਫ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।


Related News