ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ ਗਈ 503ਵੇਂ ਟਰੱਕ ਦੀ ਰਾਹਤ ਸਮੱਗਰੀ

Wednesday, Mar 27, 2019 - 05:39 AM (IST)

ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ ਗਈ 503ਵੇਂ ਟਰੱਕ ਦੀ ਰਾਹਤ ਸਮੱਗਰੀ

ਜਲੰਧਰ, (ਜੁਗਿੰਦਰ ਸੰਧੂ)– ਪਾਕਿਸਤਾਨ ਦੀ ਸ਼ਹਿ ਹੇਠ, ਪਿਛਲੇ ਤਿੰਨ ਦਹਾਕਿਆਂ ਤੋਂ, ਚਲਾਏ ਜਾ ਰਹੇ ਅੱਤਵਾਦ ਕਾਰਨ ਜੰਮੂ-ਕਸ਼ਮੀਰ ਦੀ ਧਰਤੀ 'ਤੇ ਬੇਦੋਸ਼ੇ ਨਾਗਰਿਕਾਂ ਦਾ ਬਹੁਤ ਜ਼ਿਆਦਾ ਖੂਨ ਡੁੱਲ੍ਹਿਆ ਹੈ। ਇਹ ਖੂਨੀ ਹਨੇਰੀ ਅਜੇ ਵੀ ਜਾਰੀ ਹੈ ਅਤੇ ਇਸ ਦੇ ਨਤੀਜੇ ਵਜੋਂ ਹੁਣ ਵੀ ਲਗਾਤਾਰ ਇਸ ਸੂਬੇ 'ਚ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨੀ ਸੈਨਿਕਾਂ ਵੱਲੋਂ ਸਰਹੱਦ ਪਾਰ ਤੋਂ ਕੀਤੀ ਜਾਂਦੀ ਗੋਲੀਬਾਰੀ ਨੇ ਵੀ ਲੱਖਾਂ ਲੋਕਾਂ ਨੂੰ ਦਰ-ਦਰ ਭਟਕਣ ਲਈ ਮਜਬੂਰ ਕਰ ਦਿੱਤਾ ਹੈ। 
ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਦੂਹਰੀ ਮਾਰ ਕਾਰਨ ਅਣਗਿਣਤ ਲੋਕ ਕੱਖਾਂ ਤੋਂ ਹੌਲੇ ਹੋ ਗਏ ਹਨ। ਆਪਣੇ ਪਰਿਵਾਰਕ ਮੈਂਬਰ ਗੁਆ ਚੁੱਕੇ ਅਤੇ ਘਰ-ਘਾਟ ਛੱਡਣ ਲਈ ਮਜਬੂਰ ਹੋਣ ਵਾਲੇ ਪਰਿਵਾਰਾਂ ਨੂੰ ਸਹਾਇਤਾ ਪਹੁੰਚਾਉਣ ਲਈ ਹੀ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਅਕਤੂਬਰ 1999 ਤੋਂ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ 503ਵੇਂ ਟਰੱਕ ਦੀ ਸਮੱਗਰੀ ਬੀਤੇ ਦਿਨੀਂ ਜ਼ਿਲਾ ਰਿਆਸੀ ਨਾਲ ਸਬੰਧਤ ਪ੍ਰਭਾਵਿਤ ਪਰਿਵਾਰਾਂ ਲਈ ਭਿਜਵਾਈ ਗਈ ਸੀ। 
ਇਸ ਵਾਰ ਦੀ ਰਾਹਤ ਸਮੱਗਰੀ ਦਾ ਯੋਗਦਾਨ ਅਜੈ ਜੈਨ ਮੈਮੋਰੀਅਲ ਪੰਛੀ ਵਿਹਾਰ ਟਰੱਸਟ (ਰਜਿ.) ਜਲੰਧਰ ਵੱਲੋਂ ਦਿੱਤਾ ਗਿਆ ਸੀ। ਸਮੱਗਰੀ ਭਿਜਵਾਉਣ ਦੇ ਇਸ ਪਵਿੱਤਰ ਕਾਰਜ ਵਿਚ ਟਰੱਸਟ ਦੇ ਸ਼੍ਰੀ ਪ੍ਰਦੀਪ ਜੈਨ (ਪ੍ਰਧਾਨ), ਪਿੰਕੀ ਜੁਲਕਾ, ਬੀ. ਬੀ. ਗੋਇਲ, ਸੁਰੇਸ਼ ਧੀਰ ਅਤੇ ਸੁਭਾਸ਼ ਕਪੂਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ  ਵੱਲੋਂ ਜਲੰਧਰ ਤੋਂ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ਵਿਚ 300 ਰਜਾਈਆਂ ਸ਼ਾਮਲ ਸਨ। ਇਸ ਮੌਕੇ 'ਤੇ ਸ਼੍ਰੀ ਕੇ. ਕੇ. ਸ਼ਰਮਾ ਚੇਅਰਮੈਨ ਸਿਟੀਜ਼ਨ ਬੈਂਕ, ਹੇਮੰਤ ਪੰਡਤ, ਰਾਮ ਪ੍ਰਕਾਸ਼ ਸ਼ਰਮਾ ਅਤੇ ਸੁਨੀਲ ਸ਼ਰਮਾ ਵੀ ਮੌਜੂਦ ਸਨ। 
ਰਾਹਤ ਟੀਮ ਦੇ ਆਗੂ ਯੋਗਾਚਾਰੀਆ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੱਗਰੀ ਦੀ ਵੰਡ ਲਈ ਜਾਣ ਵਾਲੀ ਟੀਮ ਵਿਚ ਰਜਿੰਦਰ ਸ਼ਰਮਾ (ਭੋਲਾ ਜੀ), ਸਮਾਜ-ਸੇਵੀ ਸ਼੍ਰੀਮਤੀ ਪ੍ਰੋਮਿਲਾ ਅਰੋੜਾ, ਡੌਲੀ ਹਾਂਡਾ ਅਤੇ ਕੱਟੜਾ ਤੋਂ ਪੰਜਾਬ ਕੇਸਰੀ ਦੇ ਪ੍ਰਤੀਨਿਧੀ ਸ਼੍ਰੀ ਅਮਿਤ ਕੁਮਾਰ ਵੀ ਸ਼ਾਮਲ ਸਨ।


author

Bharat Thapa

Content Editor

Related News