50 ਕਿਲੋ ਲਾਹਣ ਬਰਾਮਦ, ਮੁਲਜ਼ਮ ਫ਼ਰਾਰ, ਕੇਸ ਦਰਜ

Monday, Sep 04, 2017 - 07:12 AM (IST)

ਸ਼ਾਹਕੋਟ (ਮਰਵਾਹਾ, ਤ੍ਰੇਹਨ)- ਪਿੰਡ ਕਿੱਲੀ ਤੋਂ 50 ਕਿਲੋ ਲਾਹਣ ਬਰਾਮਦ ਕਰਨ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ 'ਤੇ ਪੀ. ਸੀ. ਆਰ. ਟੀਮ ਦੇ ਇੰਚਾਰਜ ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਕਿੱਲੀ ਵਿਖੇ ਇਕ ਘਰ ਵਿਚ ਛਾਪੇਮਾਰੀ ਕੀਤੀ, ਜਿਥੇ ਇਕ ਕਮਰੇ ਦੀ ਤਲਾਸ਼ੀ ਦੌਰਾਨ ਇਕ ਪਲਾਸਟਿਕ ਦੀ ਕੈਨੀ ਵਿਚੋਂ ਕਰੀਬ 50 ਕਿਲੋਗ੍ਰਾਮ ਲਾਹਣ ਬਰਾਮਦ ਕੀਤੀ ਗਈ।  ਇਸ ਦੌਰਾਨ ਘਰ ਦਾ ਮਾਲਕ ਕੇਵਲ ਸਿੰਘ ਪੁੱਤਰ ਦਰਸ਼ਨ ਸਿੰਘ ਕੰਧ ਟੱਪ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਲਾਹਣ ਨੂੰ ਕਬਜ਼ੇ 'ਚ ਲੈ ਕੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਮੁਲਜ਼ਮ ਦੀ ਭਾਲ 'ਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।


Related News