350 ਸਾਲਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਪਟਨਾ ਪਹੁੰਚੇ ਮੁੱਖ ਮੰਤਰੀ ਬਾਦਲ

01/04/2017 2:59:05 PM

ਪਟਨਾ : ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਜਾ ਰਹੇ ਸਮਗਾਮਾਂ ਵਿਚ ਹਿੱਸਾ ਲੈਣ ਲਈ ਬੁੱਧਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਟਨਾ ਪਹੁੰਚੇ। ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਬਾਦਲ ਦੀ ਅਗਵਾਈ ਲਈ ਏਅਰਪੋਰਟ ਪਹੁੰਚੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਪਟਨਾ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ।

Gurminder Singh

This news is Content Editor Gurminder Singh