5178 ਅਧਿਆਪਕ ਯੂਨੀਅਨ ਦੀ ਪਟਿਆਲਾ ਰੈਲੀ ਮੁਲਤਵੀ

Monday, Jun 12, 2017 - 06:34 AM (IST)

5178 ਅਧਿਆਪਕ ਯੂਨੀਅਨ ਦੀ ਪਟਿਆਲਾ ਰੈਲੀ ਮੁਲਤਵੀ

ਫਾਜ਼ਿਲਕਾ, (ਨਾਗਪਾਲ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਪਟਿਆਲਾ 'ਚ 12 ਜੂਨ ਦੀ ਸੂਬਾ ਪੱਧਰੀ ਰੈਲੀ ਨੂੰ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਨਾਲ ਗੱਲਬਾਤ ਦਾ ਸੱਦਾ ਮਿਲਣ 'ਤੇ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰਧਾਨ ਬੇਅੰਤ ਸਿੰਘ ਘੋਗਾ ਅਤੇ ਬਲਾਕ ਅਬੋਹਰ ਦੇ ਪ੍ਰਧਾਨ ਗੌਰਵ ਗਗਨੇਜਾ ਨੇ ਦੱਸਿਆ ਕਿ ਪਟਿਆਲਾ ਪ੍ਰਸ਼ਾਸਨ ਵਲੋਂ ਐੱਸ.ਪੀ. ਕੇਸਰ ਸਿੰਘ ਨੇ ਯੂਨੀਅਨ ਆਗੂਆਂ ਨੂੰ ਮੁੱਖ ਮੰਤਰੀ ਦੇ ਓ. ਐੱਸ. ਡੀ. ਨਾਲ ਮੀਟਿੰਗ ਕਰਵਾਉਣ ਦੀ ਜਾਣਕਾਰੀ ਦਿੱਤੀ ਗਈ ਅਤੇ ਗੱਲਬਾਤ ਲਈ ਤਹਿਸੀਲਦਾਰ ਦੀ ਡਿਊਟੀ ਲਾਈ ਗਈ। ਮਸਲੇ ਦੇ ਸ਼ਾਂਤੀਪੂਰਕ ਹੱਲ ਲਈ ਸੂਬਾ ਕਮੇਟੀ ਨੇ ਗੱਲਬਾਤ ਦਾ ਸੱਦਾ ਪ੍ਰਵਾਨ ਕਰਦੇ ਹੋਏ 12 ਜੂਨ ਦੀ ਪਟਿਆਲਾ ਰੈਲੀ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਆਗੂਆਂ ਨੇ ਸਰਕਾਰ ਤੋਂ ਜਲਦੀ ਹੀ ਰੈਗੂਲਰ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ ਹੈ, ਇਸ ਹੱਕੀ ਮੰਗ ਦੇ ਤੁਰੰਤ ਪੂਰੀ ਨਾ ਹੋਣ 'ਤੇ ਜਲਦ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਸੂਬਾ ਪੱਧਰੀ ਐਕਸ਼ਨ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗ


Related News