ਵੱਡੀ ਖ਼ਬਰ : ਪੰਜਾਬ ਪੁਲਸ ਦੇ 52 ਅਧਿਕਾਰੀ ਬਰਖਾਸਤ
Wednesday, Feb 19, 2025 - 04:56 PM (IST)

ਚੰਡੀਗੜ੍ਹ : ਪੰਜਾਬ ਪੁਲਸ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿਚ ਸ਼ਾਮਲ 52 ਪੁਲਸ ਅਧਿਕਾਰੀਆਂ ਨੂੰ ਹੁਣ ਤਕ ਬਰਖਾਸਤ ਕੀਤਾ ਜਾ ਚੁੱਕਾ ਹੈ। ਇਸ ਵਿਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਦੇ ਮੁਲਾਜ਼ਮ ਸ਼ਾਮਲ ਹਨ। ਇਹ ਦਾਅਵਾ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਵਿਚ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਸ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਏਗੀ। ਪੁਲਸ ਵਿਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਬੁਰੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਉਥੇ ਹੀ ਦਿੱਲੀ ਪੁਲਸ ਦੀ ਤਰਜ਼ 'ਤੇ ਇਕ ਮਹੀਨੇ ਵਿਚ ਈ-ਐੱਫ. ਆਰ. ਈ. ਆਰ. ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਭ੍ਰਿਸ਼ਟਾਚਾਰ ਵਿਚ ਸ਼ਾਮਲ 50 ਪੁਲਸ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾ ਚੁੱਕਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਸ੍ਰੀ ਮੁਕਤਸਰ ਸਾਹਿਬ ਦੇ ਡੀ. ਸੀ. ਨੂੰ ਬਰਖਾਸਤ ਕੀਤਾ ਗਿਆ ਸੀ। ਪੰਜਾਬ ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਲਾਗੂ ਹੋਣ ਜਾ ਰਹੀ ਨਵੀਂ ਸ਼ਰਾਬ ਨੀਤੀ, ਜਾਣੋ ਕੀ ਆਵੇਗਾ ਬਦਲਾਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e