54 ਬੋਤਲਾਂ ਸ਼ਰਾਬ ਬਰਾਮਦ

Monday, Jun 12, 2017 - 01:27 AM (IST)

54 ਬੋਤਲਾਂ ਸ਼ਰਾਬ ਬਰਾਮਦ

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਥਾਣਾ ਸਿਟੀ-1 ਮਾਲੇਰਕੋਟਲਾ ਦੇ ਹੌਲਦਾਰ ਬਲਵੀਰ ਸਿੰਘ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 17 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਮਾਰਕਾ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਗੁਰਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਪਿੰਡ ਨਮੋਲ ਨੇੜਿਓਂ ਇਕ ਵਿਅਕਤੀ ਤੋਂ 20 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਜੱਗਾ ਸਿੰਘ ਪੁੱਤਰ ਪ੍ਰਮਾਤਮਾ ਸਿੰਘ ਵਾਸੀ ਗੁੱਜਰ ਮੱਲ ਪੱਤੀ ਨਮੋਲ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਛਾਜਲੀ ਦੇ ਹੌਲਦਾਰ ਜਤਿੰਦਰ ਸਿੰਘ ਨੇ ਚੱਠਾ ਨਨਹੇੜਾ ਪੁਲ ਡਰੇਨ ਖੜਿਆਲ ਨੇੜੇ ਨਾਕਾ ਲਾਇਆ ਹੋਇਆ ਸੀ ਤਾਂ ਇਕ ਮੋਟਰਸਾਈਕਲ ਸਵਾਰ 2 ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਵਾਪਸ ਮੁੜਨ ਲੱਗੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗ ਗਿਆ, ਜਿਸ 'ਤੇ ਇਕ ਪਲਾਸਟਿਕ ਦੀ ਕੈਨੀ ਰੱਖੀ ਹੋਈ ਸੀ। ਮੁਲਜ਼ਮ ਕੈਨੀ ਅਤੇ ਮੋਟਰਸਾਈਕਲ ਮੌਕੇ 'ਤੇ ਛੱਡ ਕੇ ਫਰਾਰ ਹੋ ਗਏ। ਪਲਾਸਟਿਕ ਦੀ ਕੈਨੀ ਨੂੰ ਚੈੱਕ ਕਰਨ 'ਤੇ ਉਸ 'ਚੋਂ 18 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਜਸਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖੜਿਆਲ, ਭੋਲਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਖੜਿਆਲ ਵਜੋਂ ਹੋਈ ਹੈ, ਜਿਨ੍ਹਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News